ਸਿਹਤ ਵਿਭਾਗ ਟੀਮ ਵੱਲੋਂ ਫਲਾਂ, ਸਬਜੀਆਂ ਅਤੇ ਮੀਟ ਦੀਆਂ ਦੁਕਾਨਾਂ ਤੋਂ ਲਏ ਗਏ ਸੈਂਪਲ

ਮਲੋਟ: ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਦੇ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ.ਏ.ਐੱਸ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਕਮਿਸ਼ਨਰ ਫੂਡ ਅਮ੍ਰਿਤਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਫਲਾਂ, ਸਬਜੀਆਂ ਅਤੇ ਮੀਟ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ 5 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ।

ਇਸ ਦੌਰਾਨ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਹਨਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ। ਉਹਨਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। Author: Malout Live