ਸਾਂਝ ਕੇਂਦਰ ਕੋਟਭਾਈ ਵੱਲੋਂ ‘ਚੈਰੀਟੇਬਲ ਪ੍ਰੋਗਰਾਮ ਤਹਿਤ’ ਸਰਕਾਰੀ ਪ੍ਰਾਇਮਰੀ ਸਕੂਲ ਕੋਟਭਾਈ ਵਿਖੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ

ਮਲੋਟ (ਕੋਟਭਾਈ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ  ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰ ਕੋਟਭਾਈ

ਕਮ ਸਬ-ਡਿਵੀਜ਼ਨ ਗਿੱਦੜਬਾਹਾ ਦੇ ਇੰਚਾਰਜ ਸਬ-ਇੰਸਪੈਕਟਰ (ਲੋਕਲ) ਸੁਖਦੇਵ ਸਿੰਘ, ਲੇਡੀ ਕਾਂਸਟੇਬਲ ਵੀਰਪਾਲ ਕੌਰ ਵੱਲੋਂ ਚੈਰੀਟੇਬਲ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਟਭਾਈ ਵਿਖੇ ਹੋਣਹਾਰ ਬੱਚਿਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ। ਇਸ ਮੌਕੇ ਮੁੱਖ ਅਧਿਆਪਕ ਰਾਜਿੰਦਰ ਸਿੰਘ, ਅਵਤਾਰ ਸਿੰਘ ਅਤੇ ਸਕੂਲਦਾ ਸਮੂਹ ਸਟਾਫ ਹਾਜ਼ਿਰ ਸੀ। Author: Malout Live