ਸਾਂਝ ਕੇਂਦਰ ਪੁਲਿਸ ਵੱਲੋਂ ਸਰਕਾਰੀ ਸਕੂਲ ਡੱਬਵਾਲੀ ਢਾਬ ਦੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮਲੋਟ:- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਦੇ ਦਲਦਲ ਵਿੱਚ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅਲੱਗ ਅਲੱਗ ਟੀਮਾਂ ਬਣਾ ਕੇ ਸੈਮੀਨਾਰ ਲਗਾਏ ਜਾ ਰਹੇ ਹਨ ਇਸ ਦੇ ਤਹਿਤ ਇੰਚਾਰਜ ਸਾਂਝ ਕੇਂਦਰ ਮਲੋਟ ਏ.ਐੱਸ.ਆਈ ਗੁਰਮੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ । ਜਿੱਥੇ ੳਨ੍ਹਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ , ਨਸ਼ੇ ਦੀਆਂ ਕਿਸਮਾਂ ਅਤੇ ਇਸ ਤੋਂ ਬਚਣ ਦੇ ਤਰੀਕਿਆਂ ਤੋਂ ਜਾਣੂ ਕਰਵਾਇਆ, ਅਣ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਹੁੰਦੀ ਭੋਲੇ ਭਾਲੇ ਲੋਕਾਂ ਦੀ ਹੁੰਦੀ ਲੁੱਟ ਬਾਰੇ ਜਾਗਰੂਕ ਕੀਤਾ ਗਿਆ। ਨਾਲ ਹੀ ੳਨ੍ਹਾਂ ਨੇ ਕਿਹਾ ਕਿ ਜੇ ਕੋਈ ਤੁਹਾਡੇ ਆਲੇ ਦੁਆਲੇ ਨਸ਼ੇ ਵੇਚਦਾ ਹੈ ਤਾਂ ਉਸ ਦੀ ਇਤਲਾਹ ਤੁਸੀਂ ਪੁਲਿਸ ਨੂੰ ਦਿਓ ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ ।