ਸਾਂਝ ਕੇਂਦਰ ਥਾਣਾ ਲੰਬੀ ਵੱਲੋਂ ਬਿਰਧ ਆਸ਼ਰਮ ਪਿੰਡ ਬਾਦਲ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਬਜ਼ੁਰਗਾਂ ਨੂੰ ਮਠਿਆਈ ਅਤੇ ਫਰੂਟ ਵੰਡ ਕੇ ਮਨਾਇਆ ਦਿਵਾਲੀ ਦਾ ਤਿਉਹਾਰ

ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਾਂਝ ਕੇਂਦਰ

ਥਾਣਾ ਲੰਬੀ ਵੱਲੋਂ ਬਿਰਧ ਆਸ਼ਰਮ ਪਿੰਡ ਬਾਦਲ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਬਜ਼ੁਰਗਾਂ ਨੂੰ ਮਠਿਆਈ ਅਤੇ ਫਰੂਟ ਵੰਡ ਕੇ ਬਜ਼ੁਰਗਾਂ ਨਾਲ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ, ਸੀਨੀਅਰ ਸਿਪਾਹੀ ਸੁਖਪਾਲ ਸਿੰਘ, ਗੁਰਤੇਜ ਸਿੰਘ ਸਾਂਝ ਕੇਂਦਰ ਦਾ ਸਟਾਫ਼ ਹਾਜ਼ਿਰ ਸੀ। ਇਸ ਦੌਰਾਨ ਬਿਰਧ ਆਸ਼ਰਮ ਦੇ ਮੈਨੇਜਰ ਪੁਸ਼ਪਿੰਦਰ ਰਾਣਾ ਵੱਲੋਂ ਸਾਂਝ ਕੇਂਦਰ ਦੀ ਟੀਮ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ। Author: Malout Live