District NewsMalout News

ਸਾਂਝ ਕੇਂਦਰ ਸਬ ਡਿਵੀਜਨ ਮਲੋਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸ਼ੇਖੂ ਵਿਖੇ ‘ਚੈਰੀਟੇਬਲ ਪ੍ਰੋਗਰਾਮ ਤਹਿਤ’ ਵਿਦਿਆਰਥੀਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ

ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕੈਡ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫ਼ਸਰ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਿਲ PPS ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਾਂਝ ਕੇਂਦਰ ਸਬ ਡਿਵੀਜਨ ਮਲੋਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂ ਵਿਖੇ ‘ਚੈਰੀਟੇਬਲ ਪ੍ਰੋਗਰਾਮ ਤਹਿਤ’ ਵਿਦਿਆਰਥੀਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ।

ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ ਅਤੇ ਸੀਨੀਅਰ ਸਿਪਾਹੀ ਸੁਖਪਾਲ ਸਿੰਘ ਸਮੇਤ ਸਾਂਝ ਕੇਂਦਰ ਸਟਾਫ਼ ਹਾਜ਼ਿਰ ਸੀ। ਇਸ ਦੌਰਾਨ ਸਾਂਝ ਟੀਮ ਦਾ ਸਕੂਲ ਹੈੱਡ ਟੀਚਰ ਸ਼੍ਰੀਮਤੀ ਸੀਮਾ ਰਾਣੀ ਅਤੇ ਸਮੂਹ ਸਟਾਫ਼ ਵੱਲੋ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Author: Malout Live

Back to top button