ਸਾਂਝ ਕੇਂਦਰ ਸਬ-ਡਿਵੀਜ਼ਨ ਮਲੋਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ‘ਚੈਰੀਟੇਬਲ ਪ੍ਰੋਗਰਾਮ’ ਤਹਿਤ ਵਿਦਿਆਰਥੀਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ

ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ ਅਤੇ ਉੱਪ ਕਪਤਾਨ ਪੁਲਿਸ ਐੱਨ.ਡੀ.ਪੀ.ਐੱਸ ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਸ਼੍ਰੀ ਸੰਜੀਵ ਗੋਇਲ ਪੀ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ

ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਾਂਝ ਕੇਂਦਰ ਸਬ-ਡਿਵੀਜਨ ਮਲੋਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ‘ਚੈਰੀਟੇਬਲ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ ਅਤੇ ਸੀਨੀਅਰ ਸਿਪਾਹੀ ਸੁਖਪਾਲ ਸਿੰਘ ਸਾਂਝ ਕੇਂਦਰ ਸਟਾਫ ਹਾਜ਼ਿਰ ਸੀ। ਇਸ ਦੌਰਾਨ ਸਕੂਲ ਪ੍ਰਿੰਸੀਪਲ ਮੈਡਮ ਅਨੁਪਮਾ ਵੱਲੋਂ ਸਾਂਝ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live