ਸਾਂਝ ਕੇਂਦਰ ਸਬ-ਡਿਵੀਜ਼ਨ ਮਲੋਟ ਵੱਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਤਾਮਕੋਟ ਵਿਖੇ “ਚੈਰੀਟੇਬਲ ਪ੍ਰੋਗਰਾਮ” ਤਹਿਤ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ

ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ

ਸਾਂਝ ਕੇਂਦਰ ਸਬ-ਡਿਵੀਜ਼ਨ ਮਲੋਟ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ‘ਚੈਰੀਟੇਬਲ ਪ੍ਰੋਗਰਾਮ’ ਤਹਿਤ ਸਕੂਲ ਦੇ ਬੱਚਿਆ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ ਅਤੇ ਸੀਨੀ. ਸਿਪਾਹੀ ਸੁਖਪਾਲ ਸਿੰਘ ਸਾਂਝ ਕੇਂਦਰ ਦਾ ਸਟਾਫ ਹਾਜ਼ਿਰ ਸੀ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਜਿੰਦਰ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live