ਸਾਂਝ ਕੇਂਦਰ ਥਾਣਾ ਲੰਬੀ ਵੱਲੋਂ “ਚੈਰੀਟੇਬਲ ਪ੍ਰੋਗਰਾਮ ਤਹਿਤ” ਸਰਕਾਰੀ ਪ੍ਰਾਇਮਰੀ ਸਕੂਲ ਮਾਹੂਆਣਾ ਵਿਖੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ
ਮਲੋਟ (ਲੰਬੀ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਾਂਝ ਕੇਂਦਰ ਥਾਣਾ ਲੰਬੀ ਵੱਲੋਂ
ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਾਹੂਆਣਾ ਵਿਖੇ ‘ਚੈਰੀਟੇਬਲ ਪ੍ਰੋਗਰਾਮ ਤਹਿਤ’ ਸਕੂਲ ਦੇ ਬੱਚਿਆ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ ਅਤੇ ਸੀਨੀ. ਸਿਪਾਹੀ ਗੁਰਤੇਜ ਸਿੰਘ ਸਾਂਝ ਕੇਂਦਰ ਸਟਾਫ ਹਾਜ਼ਿਰ ਸੀ। ਇਸ ਦੌਰਾਨ ਸਕੂਲ ਦੇ ਹੈੱਡ ਟੀਚਰ ਪਵਨ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live