District NewsMalout News

ਸਾਂਝ ਕੇਂਦਰ ਥਾਣਾ ਲੰਬੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਹਿਣਾ ਖੇੜਾ ਵਿਖੇ ਚੈਰੀਟੇਬਲ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਸਟੇਸ਼ਨਰੀ ਕੀਤੀ ਗਈ ਤਕਸੀਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕੈਡ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ ਅਤੇ ਕਪਤਾਨ ਪੁਲਿਸ (ਸਥਾਨਕ)-ਕਮ-ਜ਼ਿਲ੍ਹਾ ਕਮਿਊਨਟੀ ਪੁਲਿਸ ਅਫ਼ਸਰ ਸ਼੍ਰੀ ਕੰਵਲਪ੍ਰੀਤ ਸਿੰਘ ਚਹਿਲ ਪੀ.ਪੀ.ਐੱਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਾਂਝ ਕੇਂਦਰ ਥਾਣਾ ਲੰਬੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਹਿਣਾ ਖੇੜਾ ਵਿਖੇ ਚੈਰੀਟੇਬਲ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ।

ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ, ਸੀਨੀ. ਸਿਪਾਹੀ ਗੁਰਤੇਜ ਸਿੰਘ, ਸੀਨੀ. ਸਿਪਾਹੀ ਸੁਖਪਾਲ ਸਿੰਘ ਅਤੇ ਸਾਂਝ ਕੇਂਦਰ ਸਟਾਫ਼ ਤੋ ਇਲਾਵਾ ਨਛੱਤਰ ਸਿਘ ਬਰਾੜ ਸਕੂਲ ਪ੍ਰਬੰਧਕ ਕਮੇਟੀ ਸਹਿਣਾ ਖੇੜਾ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਸੀ। ਸਾਂਝ ਟੀਮ ਦਾ ਸਕੂਲ ਹੈੱਡ ਟੀਚਰ ਸ਼੍ਰੀ ਬਲਜਿੰਦਰ ਕੁਮਾਰ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Author: Malout Live

Back to top button