ਸਾਂਝ ਕੇਂਦਰ ਥਾਣਾ ਸਦਰ ਮਲੋਟ ਵੱਲੋਂ ‘ਚੈਰੀਟੇਬਲ ਪ੍ਰੋਗਰਾਮ’ ਤਹਿਤ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ

ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਉਨਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰ ਥਾਣਾ ਸਦਰ ਮਲੋਟ ਵੱਲੋਂ

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ ਵਿਖੇ ‘ਚੈਰੀਟੇਬਲ ਪ੍ਰੋਗਰਾਮ’ ਤਹਿਤ ਸਕੂਲ ਦੇ ਬੱਚਿਆ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ, ਏ.ਐੱਸ.ਆਈ ਬਲਜੀਤ ਰਾਜ, ਮਹਿਲਾ ਸੀਨੀ. ਸਿਪਾਹੀ ਪ੍ਰਭਜੋਤ ਕੌਰ ਸਾਂਝ ਕੇਂਦਰ ਦੇ ਸਟਾਫ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਿਰ ਸੀ। ਇਸ ਦੌਰਾਨ ਸਕੂਲ ਦੇ ਹੈੱਡ ਟੀਚਰ ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live