ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡੀ.ਏ.ਵੀ ਸਕੂਲ ਵਿਖੇ ਲਗਾਇਆ ਜਾਗਰੂਕ ਸੈਮੀਨਾਰ

ਮਲੋਟ:- ਮਾਨਯੋਗ ਐੱਸ.ਐੱਸ.ਪੀ ਸ਼੍ਰੀ ਧਰੁਮਨ ਐੱਚ.ਨਿੰਬਲੇ ਆਈ.ਪੀ.ਐੱਸ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼੍ਰੀ ਜਗਦੀਸ਼ ਕੁਮਾਰ ਬਿਸ਼ਨੋਈ ਕਪਤਾਨ ਪੁਲਿਸ ਸਥਾਨਕ ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਅਤੇ ਇੰਸਪੈਕਟਰ ਦਿਨੇਸ਼ ਕੁਮਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਏ.ਐੱਸ.ਆਈ ਅਮਨਪ੍ਰੀਤ ਸਿੰਘ ਇੰਚਾਰਜ ਸਮੂਹ ਸਬ-ਡਿਵੀਜਨ ਅਤੇ ਥਾਣਾ ਸਾਂਝ ਕੇਦਰ

ਸ਼੍ਰੀ ਮੁਕਤਸਰ ਸਾਹਿਬ ਉਹਨਾਂ ਦੇ ਸਟਾਫ ਦੁਆਰਾ ਡੀ.ਏ.ਵੀ. ਸੀਨੀ. ਸੈਕੰਡਰੀ ਸਕੂਲ ਮਲੋਟ ਵਿਖੇ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆ ਨੂੰ ਸਾਂਝ ਸੇਵਾਵਾਂ ਬਾਰੇ ਜਾਣਕਾਰੀ, ਸ਼ਕਤੀ ਐਪ, ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਅਤੇ ਨਸ਼ਿਆ ਵਿਰੁੱਧ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸੀਨੀ. ਸਿਪਾਹੀ ਸੁਖਪਾਲ ਸਿੰਘ, ਮਨਦੀਪ ਕੌਰ ਤੋ ਇਲਾਵਾ ਸ਼੍ਰੀਮਤੀ ਸੰਧਿਆ ਬੱਠਲਾ ਪ੍ਰਿੰਸੀਪਲ ਦੀ ਅਗਵਾਈ ਵਿੱਚ ਸਮੂਹ ਸਕੂਲ ਸਟਾਫ ਹਾਜ਼ਿਰ ਸੀ। Author : Malout Live