District NewsMalout News

ਸਬ ਡਿਵੀਜ਼ਨ ਸਾਂਝ ਕੇਂਦਰ ਮਲੋਟ ਅਤੇ ਥਾਣਾ ਸਾਂਝ ਕੇਂਦਰ ਲੰਬੀ ਵੱਲੋਂ ਚੈਰੀਟੇਬਲ ਪ੍ਰੋਗਰਾਮ ਤਹਿਤ ਦੋ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ

ਮਲੋਟ (ਲੰਬੀ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ

ਸਬ-ਡਿਵੀਜ਼ਨ ਸਾਂਝ ਕੇਂਦਰ ਮਲੋਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਰਾਵਾਂ ਬੋਦਲਾ 2 ਵਿਖੇ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸੇ ਤਰ੍ਹਾਂ ਸਾਂਝ ਕੇਂਦਰ ਥਾਣਾ ਲੰਬੀ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪੱਕੀ ਟਿੱਬੀ ਵਿਖੇ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ ਬੱਚਿਆ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ।

Author: Malout Live

Back to top button