ਸ.ਸ.ਸ ਸਕੂਲ ਬੁਰਜ ਸਿੱਧਵਾਂ ਵਿਖੇ ਵਣ ਮਹਾਂਉਤਸਵ ਤਹਿਤ ਪੌਦੇ ਲਗਾਏ

ਮਲੋਟ:- ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਸ਼੍ਰੀ ਸੰਤ ਰਾਮ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪਿੰਡ ਬੁਰਜ ਸਿੱਧਵਾਂ, ਵਿਖੇ ਵਣ ਮਹਾਂਉਤਸਵ ਮਨਾਇਆ ਗਿਆ।

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਿੰਸੀਪਲ ਸ਼੍ਰੀ ਸੰਤ ਰਾਮ ਵੱਲੋਂ ਪੌਦੇ ਲਗਾਏ ਗਏ। ਇਸ ਮੌਕੇ ਸ਼੍ਰੀ ਵਿਕਰਮਜੀਤ ,ਸ੍ਰ. ਕੁਲਬੀਰ ਸਿੰਘ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਗੀਤਾ ਰਾਣੀ ਅਤੇ ਈਕੋ ਕਲੱਬ ਇੰਚਾਰਜ ਸ਼੍ਰੀਮਤੀ ਗੁਰਮੀਤ ਕੌਰ ਹਾਜ਼ਿਰ ਸਨ। Author: Malout Live