ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਦਿੱਤੇ ਦਵਾਈਆਂ ਲੈਣ ਲਈ ਸਹਾਇਤਾ ਰਾਸ਼ੀ ਦੇ ਚੈੱਕ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਅਪਣੀ ਨੇਕ ਕਮਾਈ ਵਿੱਚੋਂ 98% ਲੋਕ ਭਲਾਈ ਨੂੰ ਸਮਰਪਿਤ ਕੀਤੀ ਗਈ ਹੈ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ਮੁਕਤੇ ਮੀਨਾਰ ਵਿੱਚ ਵੱਖ-ਵੱਖ ਬਿਮਾਰੀਆਂ ਤੋਂ ਪੀੜਿਤ ਪਰਿਵਾਰਾਂ ਨੂੰ ਦਵਾਈਆਂ ਖਰੀਦਣ ਲਈ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜ਼ਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਪਰਿਵਾਰ ਗਰੀਬੀ ਰੇਖਾ ਤੋਂ ਵੀ ਥੱਲੇ ਹਨ, ਨਵਜੋਤ ਸਿੰਘ ਜਿਸ ਦੀ ਉਮਰ 9 ਸਾਲ ਹੈ ਪਰ ਬੁਰੀ ਤਰ੍ਹਾਂ ਸ਼ੂਗਰ ਦੀ ਬਿਮਾਰੀ ਤੋਂ ਪੀੜਿਤ ਹੈ। ਹਰ ਰੋਜ਼ ਇਨਜੈਕਸ਼ਨ ਲੱਗਦਾ ਹੈ ਪਰਿਵਾਰ ਇਲਾਜ ਕਰਵਾਉਣ ਤੋਂ ਅਸਮਰੱਥ ਸੀ ਤਾਂ ਓਬਰਾਏ ਨੇ ਪਰਿਵਾਰ ਦੀ ਬਾਂਹ ਫੜੀ।

ਇਸੇ ਤਰ੍ਹਾਂ 10 ਵੀ ਵਿੱਚ ਪੜ੍ਹ ਰਹੀ ਗਰੀਬ ਪਰਿਵਾਰ ਦੀ ਬੇਟੀ ਜੋ ਕਈ ਬਿਮਾਰੀਆਂ ਤੋਂ ਪੀੜਿਤ ਹੈ  ਅਤੇ ਚਾਰ ਹੋਰ ਪਰਿਵਾਰ ਜੋ ਆਪਣੇ ਇਲਾਜ ਕਰਵਾਉਣ ਤੋਂ ਅਸਮਰੱਥ ਹਨ, ਓਬਰਾਏ ਵੱਲੋਂ ਬਾਂਹ ਫੜੀ ਗਈ ਹਰ ਮਹੀਨੇ ਇਲਾਜ ਕਰਵਾਉਣ ਲਈ ਚੈੱਕ ਦਿੱਤੇ ਜਾ ਰਹੇ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ, ਅਰਵਿੰਦਰ ਪਾਲ ਸਿੰਘ ਚਾਹਲ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਮਾਸਟਰ ਜਸਪਾਲ ਸਿੰਘ, ਸੋਮਨਾਥ ਮਲਕੀਤ ਸਿੰਘ, ਗੁਰਚਰਨ ਸਿੰਘ, ਅਸ਼ੋਕ ਕੁਮਾਰ ਆਦਿ ਹਾਜਿਰ ਸਨ। Author: Malout Live