ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੇ ਗਏ ਸਹਾਇਤਾ ਰਾਸ਼ੀ ਦੇ ਚੈੱਕ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ. ਡਾ.ਐੱਸ. ਪੀ ਸਿੰਘ ਓਬਰਾਏ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਦੇ ਫਲਸਫ਼ੇ ਨੂੰ ਅਪਣਾ ਕੇ ਆਪਣਾ ਜੀਵਨ ਮਾਨਵਤਾ ਦੇ ਭਲੇ ਲਈ ਸਮਰਪਿਤ ਕੀਤਾ ਹੋਇਆ ਹੈ। ਪੂਰੀ ਦੁਨੀਆਂ ਵਿੱਚ ਬਿਨ੍ਹਾਂ ਵਿਤਕਰਾ ਕਰਦੇ ਹੋਏ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਕੰਮ ਨਿਰੰਤਰ ਜਾਰੀ ਹਨ। ਇਸ ਲੜੀ ਤਹਿਤ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਅੰਗਹੀਣ ਵਿਅਕਤੀਆਂ ਨੂੰ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਅਜੈਦੀਪ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ। ਇਸ ਮੌਕੇ ਮਹੰਤ ਅਜੈਦੀਪ ਸਿੰਘ ਨੇ ਐੱਸ.ਪੀ.ਸਿੰਘ ਓਬਰਾਏ
ਦੇ ਇਸ ਕਾਰਜ ਦੀ ਅਤੇ ਟਰੱਸਟ ਵੱਲੋਂ ਹੋਰ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ। ਅਰਵਿੰਦਰਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ 17 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਤਾਂ ਜੋ ਇਹ ਆਪਣੇ ਪਰਿਵਾਰ ਦੀਆਂ ਲੋੜਾਂ ਦੀ ਪੂਰਤੀ ਕਰ ਸਕਣ। ਇਸ ਮੌਕੇ ਮਹੰਤ ਅਜੈਦੀਪ ਸਿੰਘ, ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਗੁਰਜੀਤ ਸਿੰਘ ਜੀਤਾ, ਸੋਮ ਨਾਥ, ਬਰਨੇਕ ਸਿੰਘ, ਗੁਰਚਰਨ ਸਿੰਘ ਬਲਜੀਤ ਸਿੰਘ ਮੁਕਤਸਰ, ਅਮ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਮਲਕੀਤ ਸਿੰਘ, ਗੁਰਪਾਲ ਸਿੰਘ, ਆਦਿ ਹਾਜ਼ਿਰ ਸਨ। Author: Malout Live