ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੇ ਗਏ ਸਹਾਇਤਾ ਰਾਸ਼ੀ ਦੇ ਚੈੱਕ
ਮਲੋਟ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਮੌਜੂਦਗੀ ਵਿੱਚ 10 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਰਾਸ਼ੀ ਓਬਰਾਏ ਵੱਲੋਂ ਅਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ
ਅਤੇ ਟਰੱਸਟ ਵੱਲੋਂ ਸਮੇਂ-ਸਮੇਂ 'ਤੇ ਅੰਗਹੀਣ ਵਿਅਕਤੀਆਂ ਨੂੰ ਟ੍ਰਾਈ ਸਾਈਕਲ ਵੀ ਦਿੱਤੇ ਜਾਂਦੇ ਹਨ। ਓਬਰਾਏ ਵੱਲੋਂ ਅੰਗਹੀਣ ਵਿਅਕਤੀਆਂ ਦਾ ਖਾਸ ਖਿਆਲ ਰੱਖਿਆ ਜਾਂਦਾ ਹੈ, ਕਿਉਂਕਿ ਇਹ ਲੋਕ ਕੰਮ ਕਰਨ ਤੋਂ ਅਸਮਰੱਥ ਹੁੰਦੇ ਹਨ। ਉਹਨਾਂ ਕਿਹਾ ਕਿ ਸਹਾਇਤਾ ਰਾਸ਼ੀ ਮਿਲਣ ਉਪਰੰਤ ਉਹ ਆਪਣੇ ਪਰਿਵਾਰਾਂ ਦੀਆਂ ਲੋੜਾਂ ਪੂਰੀਆਂ ਕਰਦੇ ਹਨ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ, ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ, ਅਸ਼ੋਕ ਕੁਮਾਰ, ਸੋਮ ਨਾਥ, ਬਰਨੇਕ ਸਿੰਘ, ਰਣਧੀਰ ਸਿੰਘ, ਜਤਿੰਦਰ ਸਿੰਘ, ਗੁਰਪਾਲ ਸਿੰਘ, ਪ੍ਰਿੰਸੀਪਲ ਬਿੰਦਰਪਾਲ ਕੌਰ, ਹਰਿੰਦਰ ਕੌਰ ਅਤੇ ਮਨਿੰਦਰ ਕੌਰ ਆਦਿ ਹਾਜ਼ਿਰ ਸਨ। Author: Malout Live