ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਿਮਾਰੀਆਂ ਤੋਂ ਪੀੜ੍ਹਿਤ ਮਰੀਜਾਂ ਨੂੰ ਦਿੱਤੇ ਗਏ ਸਹਾਇਤਾ ਰਾਸ਼ੀ ਦੇ ਚੈੱਕ
ਸ਼੍ਰੀ ਮੁਕਤਸਰ ਸਾਹਿਬ:- ਸੇਵੀਅਰ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟੀ ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ ਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ 7 ਮਰੀਜਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਵਿਅਕਤੀ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ ਹਨ ਅਤੇ ਘਰੇਲੂ ਹਾਲਾਤ ਬਹੁਤ ਹੀ ਮਾੜੇ ਹੋਣ ਕਰਕੇ ਇਲਾਜ ਕਰਵਾਉਣ ਤੋਂ ਅਸਮਰਥ ਹਨ। ਇਸ ਔਖੀ ਘੜੀ ਮੌਕੇ ਇਹਨਾਂ ਦੀ ਪ੍ਰੋ. ਓਬਰਾਏ ਵੱਲੋਂ ਬਾਂਹ ਫੜਨ ਉਪਰੰਤ ਭੇਜੀ ਹੋਈ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ ਅਤੇ ਮਰੀਜ਼ਾਂ ਵੱਲੋਂ ਪ੍ਰੋ.ਓਬਰਾਏ ਦਾ ਧੰਨਵਾਦ ਕਰਦਿਆਂ ਉਹਨਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ, ਅਸ਼ੋਕ ਕੁਮਾਰ, ਸੋਮ ਨਾਥ, ਗੁਰਪਾਲ ਸਿੰਘ, ਰਣਧੀਰ ਸਿੰਘ, ਜਤਿੰਦਰ ਸਿੰਘ, ਬਰਨੇਕ ਸਿੰਘ, ਪ੍ਰਿੰਸੀਪਲ ਬਿੰਦਰਪਾਲ ਕੌਰ, ਮੈਡਮ ਹਰਿੰਦਰ ਕੌਰ ਅਤੇ ਮੈਡਮ ਮਨਿੰਦਰ ਕੌਰ ਆਦਿ ਹਾਜ਼ਿਰ ਸਨ। Author: Malout Live