District NewsMalout News

‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਵੱਲੋਂ ਡਾ. ਓਬਰਾਏ ਦੇ ਜਨਮਦਿਨ ਨੂੰ ਸਮਰਪਿਤ ਲੋੜਵੰਦਾਂ ਦੀ ਕੀਤੀ ਮੱਦਦ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ.ਪੀ ਸਿੰਘ ਓਬਰਾਏ ਦੇ 69ਵੇਂ ਜਨਮਦਿਨ ਨੂੰ ਸਮਰਪਿਤ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾ. ਐੱਸ.ਪੀ ਸਿੰਘ ਓਬਰਾਏ ਦਾ 69ਵੇਂ ਜਨਮਦਿਨ ਮੌਕੇ ਕੰਮ ਕਰਨ ਤੋਂ ਅਸਮਰੱਥ, ਇਕੱਲੀਆਂ ਰਹਿ ਰਹੀਆਂ ਵਿਧਵਾਵਾਂ, ਬੇਸਹਾਰਾ ਬਜ਼ੁਰਗ ਔਰਤਾਂ ਨੂੰ ਗੁਜ਼ਾਰੇ ਲਈ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਮੌਕੇ ਇਨ੍ਹਾਂ ਲੋੜਵੰਦ ਲੋਕਾਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ ਅਤੇ ਸਹਾਇਤਾ ਰਾਸ਼ੀ ਦੇਣ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਗੁਰਪਾਲ ਸਿੰਘ ਪਾਲੀ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਚਰਨਜੀਤ ਸਿੰਘ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ, ਮਾਸਟਰ ਰਜਿੰਦਰ ਸਿੰਘ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਅਸ਼ੋਕ ਕੁਮਾਰ, ਸੋਮਨਾਥ, ਜਸਵਿੰਦਰ ਸਿੰਘ ਮਣਕੂ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸੁਖਬੀਰ ਸਿੰਘ ਜੈਲਦਾਰ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਰਣਧੀਰ ਸਿੰਘ ਸਾਗੂ, ਜਤਿੰਦਰ ਸਿੰਘ ਕੈਂਥ, ਮੈਡਮ ਹਰਿਦਰ ਕੌਰ, ਪ੍ਰਿੰਸੀਪਲ ਬਿੰਦਰ ਪਾਲ ਕੌਰ ਅਤੇ ਮੈਡਮ ਮਨਿੰਦਰ ਕੌਰ ਹਾਜ਼ਿਰ ਸਨ।

Author: Malout Live

Back to top button