ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਲਗਾਏ ਆਰ.ਓ ਦਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਉਦਘਾਟਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ ਕਾਉਣੀ ਵਿਖੇ ਸਿਖਿਆਰਥੀਆਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਮੁਫ਼ਤ ਵੱਡਾ ਆਰ.ਓ ਦਿੱਤਾ ਗਿਆ। ਇਸ ਦਾ ਉਦਘਾਟਨ ਡਾ. ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਮਾਲਵਾ ਖੇਤਰ ਵਿੱਚ ਪਾਣੀ ਬਹੁਤ ਹੀ ਮਾੜਾ ਹੈ। ਉਨ੍ਹਾਂ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੁਨੀਆ ਭਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ ਗਈ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜ਼ਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 70 ਦੇ ਕਰੀਬ ਆਰ. ਓ ਸਿਸਟਮ ਸਕੂਲਾਂ ਵਿੱਚ ਅਤੇ
ਹੋਰ ਜਨਤਕ ਥਾਵਾਂ ਤੇ ਲਗਾਏ ਜਾ ਚੁੱਕੇ ਹਨ ਇਸ ਉਪਰੰਤ ਰੂਰਲ ਸੈਂਟਰ ਦੇ ਪ੍ਰਿੰਸੀਪਲ ਵੱਲੋਂ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਵੀ ਕੀਤੇ ਗਏ ਅਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੂੰ ਅਤੇ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਪਲੈਨਿਗ ਬੋਰਡ ਸ਼੍ਰੀ ਮੁਕਤਸਰ ਸਾਹਿਬ ਨੂੰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁਕਤਸਰ ਸਾਹਿਬ ਟੀਮ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਮੰਗ ਨੂੰ ਮੁੱਖ ਰੱਖਦਿਆਂ ਹੋਰ ਸਕੂਲਾਂ ਕਾਲਜਾਂ ਵਿੱਚ ਵੀ ਪਾਣੀ ਦੀ ਰਿਪੋਰਟ ਦੇ ਹਿਸਾਬ ਨਾਲ ਆਰ.ਓ ਸਿਸਟਮ ਲਗਾਏ ਜਾਣਗੇ। ਇਸ ਮੌਕੇ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲਾ ਪਲੈਨਿਗ ਬੋਰਡ ਸ਼੍ਰੀ ਮੁਕਤਸਰ ਸਾਹਿਬ, ਰੂਲਰ ਸੈਂਟਰ ਦੇ ਪ੍ਰਿੰਸੀਪਲ ਸਮੇਤ ਸਮੂਹ ਸਟਾਫ ਤੋਂ ਇਲਾਵਾ ਅਰਵਿੰਦਰ ਪਾਲ ਸਿੰਘ ਬੂੜਾ ਗੁੱਜ਼ਰ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਸੋਮਨਾਥ, ਅਸ਼ੋਕ ਕੁਮਾਰ, ਬਰਨੇਕ ਸਿੰਘ ਹਾਜ਼ਰ ਸਨ। Author: Malout Live