ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਧੁੰਦ ਦੇ ਮੱਦੇਨਜ਼ਰ ਸਕੂਲੀ ਵੈਨਾਂ ਤੇ ਲਗਾਏ ਰਿਫ਼ਲੈਕਟਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਸਕੂਲੀ ਵੈਨਾਂ ਤੇ ਰਿਫ਼ਲੈਕਟਰ ਲਗਾਏ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਧੁੰਦ ਬਹੁਤ ਹੀ ਜ਼ਿਆਦਾ ਪੈ ਰਹੀ ਹੈ, ਪਿਛਲੇ ਕੁੱਝ ਦਿਨਾਂ ਤੋਂ ਸੜਕਾਂ ਉੱਪਰ ਟ੍ਰੈਫ਼ਿਕ ਦੀ ਕਾਫੀ ਸਮੱਸਿਆ ਬਣੀ ਹੋਈ ਹੈ, ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਕੂਲਾਂ ਵਿੱਚ ਜਾ ਕੇ ਕਾਫ਼ੀ ਤਾਦਾਦ ਵਿੱਚ ਵੈਨਾਂ ਤੇ ਰਿਫ਼ਲੈਕਟਰ ਲਗਾਏ ਗਏ ਤਾਂ ਜੋ ਸਕੂਲੀ ਵੈਨਾਂ ਨੂੰ ਹਾਦਸਿਆਂ ਤੋਂ ਬਚਾਇਆ ਜਾ ਸਕੇ।

ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਾਫੀ ਤਾਦਾਦ ਵਿੱਚ ਵੱਖ-ਵੱਖ ਵਾਹਨਾਂ ਤੇ ਰਿਫ਼ਲੈਕਟਰ ਲਗਾਏ ਜਾ ਚੁੱਕੇ ਹਨ। ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ ਅਤੇ ਰਿਟਾਇਰਡ ਲੈੱਕਚਰਾਰ ਬਰਨੇਕ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਾਹਨਾਂ ਤੇ ਰਿਫ਼ਲੈਕਟਰ ਲਗਾਉਂਣ ਦੀ ਪ੍ਰਕਿਰਿਆ ਜਾਰੀ ਰੱਖੀ ਜਾਵੇਗੀ। ਗੱਲਬਾਤ ਦੌਰਾਨ ਗੁਰਚਰਨ ਸਿੰਘ, ਸੁਖਬੀਰ ਸਿੰਘ ਜੈਲਦਾਰ ਅਤੇ ਜਸਵਿੰਦਰ ਸਿੰਘ ਮਣਕੂ ਨੇ ਦੱਸਿਆ ਕਿ ਇਹ ਰਾਸ਼ੀ ਡਾ. ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਿਰ ਸਨ। Author: Malout Live