ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਧੁੰਦ ਦੇ ਮੱਦੇਨਜ਼ਰ ਵਾਹਨਾਂ ਤੇ ਲਗਾਏ ਰਿਫਲੈਕਟਰ
ਮਲੋਟ: ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਲੋਟ ਸ਼ਹਿਰ ਦੇ ਦਵਿੰਦਰਾ ਚੌਂਕ ਵਿੱਚ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਗਗਨ ਔਲਖ ਦੇ ਨਾਲ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਅਤੇ ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਧੁੰਦ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਜਿਸ ਕਰਕੇ ਟਰੱਸਟ ਵੱਲੋਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਵੱਖ-ਵੱਖ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ
ਕਿਉਂਕਿ ਰਾਤ ਨੂੰ ਇਹ ਰਿਫਲੈਕਟਰ ਜੱਗਦੇ ਹਨ ਤੇ ਐਕਸੀਡੈਂਟ ਹੋਣ ਤੋਂ ਬਚਾਉਣ ਵਿੱਚ ਸਹਾਈ ਹੁੰਦੇ ਹਨ। ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ਼੍ਰੀ ਮੁਕਤਸਰ ਸਾਹਿਬ ਵਿਖੇ 2 ਵਾਰ ਕਾਫੀ ਤਾਦਾਦ ਵਿੱਚ ਵੱਖ-ਵੱਖ ਵਾਹਨਾਂ ਤੇ ਰਿਫਲੈਕਟਰ ਲਗਾਏ ਜਾ ਚੁੱਕੇ ਹਨ ਅਤੇ ਇਹ ਕਾਰਵਾਈ ਪੂਰੇ ਪੰਜਾਬ ਵਿੱਚ ਜਾਰੀ ਹੈ, ਆਉਣ ਵਾਲੇ ਸਮੇਂ ਵਿੱਚ ਵੀ ਮੁਫ਼ਤ ਰਿਫਲੈਕਟਰ ਧੁੰਦਾਂ ਵਿਚ ਲਗਾਤਾਰ ਲਗਾਓਣ ਨੂੰ ਜਾਰੀ ਰੱਖਿਆ ਜਾਵੇਗਾ ਇਸ ਮੌਕੇ ਰਾਮ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਗੁਰਚਰਨ ਸਿੰਘ ਬੁੱਟਰ, ਜਸਵਿੰਦਰ ਸਿੰਘ ਵਾਲੀਆ, ਸੋਹਣ ਲਾਲ ਗੂੰਬਰ, ਸੁਭਾਸ਼ ਦਹੂਜਾ, ਵਰਿੰਦਰ ਤਨੇਜਾ, ਚਿੰਟੂ ਬਠਲਾ, ਕਮਲ ਬਾਂਗਲਾ, ਧਰਮਿੰਦਰ ਸ਼ਰਮਾ, ਬਲਜੀਤ ਕੌਰ, ਸਰੋਜ ਰਾਣੀ, ਮਨਦੀਪ ਕੌਰ, ਪ੍ਰਵੀਨ ਰਾਣੀ, ਸਾਹਿਲ ਕੈਂਥ, ਸੰਤੋਸ਼ ਰਾਣੀ, ਮੰਜੂ ਰਾਣੀ, ਪ੍ਰਿਆ ਰਾਣੀ, ਨਿਸ਼ਾ ਰਾਣੀ, ਸਵਿਤਾ ਰਾਣੀ, ਪ੍ਰਭਜੋਤ ਕੌਰ ਆਦਿ ਹਾਜ਼ਿਰ ਸਨ। Author: Malout Live