District NewsMalout News

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 2 ਦਸੰਬਰ ਨੂੰ ਸਿਵਲ ਹਸਪਤਾਲ ਮਲੋਟ ਵਿਖੇ ਲਗਾਇਆ ਜਾਵੇਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਐੱਸ.ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਕੁਲਦੀਪ ਸਿੰਘ ਗਰੇਵਾਲ ਸਿਹਤ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ 2 ਦਸੰਬਰ ਸ਼ਨੀਵਾਰ ਨੂੰ ਅੱਖਾਂ ਦੀ ਜਾਂਚ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਦਾ ਉਦਘਾਟਨ ਡਾ. ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਜਿਸ ਵਿੱਚ ਅੱਖਾਂ ਦੀ ਜਾਂਚ ਡਾ. ਏਕਤਾ ਆਈ ਸਰਜਨ ਸਿਵਲ ਹਸਪਤਾਲ ਮਲੋਟ ਵੱਲੋਂ ਕੀਤੀ ਜਾਵੇਗੀ। ਇਸ ਦੌਰਾਨ ਅਰਵਿੰਦਰ ਸਿੰਘ ਚਹਿਲ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਅਤੇ ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਕੈਂਪ ਦੌਰਾਨ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਡਾਕਟਰ ਦੀ ਸਲਾਹ ਅਨੁਸਾਰ ਆਪ੍ਰੇਸ਼ਨ ਸਿਵਲ ਹਸਪਤਾਲ ਮਲੋਟ ਵਿਖੇ ਮੁਫ਼ਤ ਕੀਤੇ ਜਾਣਗੇ।

Author: Malout Live

Back to top button