ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 2 ਮਾਰਚ ਨੂੰ ਪਿੰਡ ਕਾਨਿਆਂਵਾਲੀ ਵਿਖੇ ਲਗਾਇਆ ਜਾਵੇਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 638ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪਿੰਡ ਕਾਨਿਆਂ ਵਾਲੀ (ਗੁਰਦੁਆਰਾ ਸਾਹਿਬ, ਭਗਤ ਸਿੰਘ ਭੰਗਵਾਲਾ ਰੋਡ) ਵਿੱਚ 2 ਮਾਰਚ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ।

ਕੈਂਪ ਦੋਰਾਨ ਮਰੀਜ਼ਾਂ ਲਈ ਦਵਾਈਆਂ ਅਤੇ ਨੇੜੇ ਦੀਆਂ ਐਨਕਾਂ ਦਾ ਖੁੱਲ੍ਹਾ ਲੰਗਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਲਗਾਇਆ ਜਾਵੇਗਾ। ਅਪ੍ਰੇਸ਼ਨ ਡਾਕਟਰ ਦੀ ਸਲਾਹ ਅਨੁਸਾਰ ਕੀਤੇ ਜਾਣਗੇ। ਅੱਖਾਂ ਦੀ ਜਾਂਚ ਡਾ. ਹਰਸ਼ਪ੍ਰੀਤ ਕੌਰ ਆਈ ਸਰਜਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਜਾਵੇਗੀ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪਿਛਲੇ ਸਮੇਂ ਦੌਰਾਨ 25 ਦੇ ਕਰੀਬ ਕੈਂਪ ਲਗਾਏ ਜਾ ਚੁੱਕੇ ਹਨ। ਇਹ ਸੇਵਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। Author: Malout Live