ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਮੁਕਤਸਰ ਸਾਹਿਬ ਸੇਵੀਅਰ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ. ਡਾਕਟਰ ਐੱਸ.ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਦੇ ਦਿਸ਼ਾ-ਨਿਰਦੇਸ਼ਾਂ ਤੇ ਪੜ੍ਹਾਈ ਵਿੱਚ ਹੁਸ਼ਿਆਰ ਆਰਥਿਕ ਤੌਰ ਤੇ ਕਮਜ਼ੋਰ ਵਿਦਿਆਰਥੀਆਂ ਨੂੰ 31 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਸਰਦਾਰ ਜਗਬੀਰ ਸਿੰਘ ਮੁੱਖ ਮਹਿਮਾਨ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ। ਸ਼੍ਰੀਮਤੀ ਕਮਲਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਨਪ੍ਰੀਤ ਕੌਰ (ਬੀ.ਐੱਸ.ਸੀ ਦੂਜਾ ਸਾਲ)
ਨੂੰ 15000 ਰੁਪਏ, ਮੀਨੂ ਰਾਣੀ (ਬੀ. ਏ ਤੀਸਰਾ ਸਾਲ) ਨੂੰ 10000 ਰੁਪਏ ਅਤੇ ਪੁਨੀਤ ਕੌਰ (ਬੀ. ਏ ਭਾਗ ਦੂਜਾ) ਨੂੰ 6000 ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਕਈ ਵਿਦਿਆਰਥੀ ਪੜ੍ਹਾਈ ਵਿੱਚ ਤਾਂ ਬਹੁਤ ਹੁਸ਼ਿਆਰ ਹੁੰਦੇ ਹਨ ਪਰ ਪਰਿਵਾਰਾਂ ਦੀਆਂ ਆਰਥਿਕ ਮਜਬੂਰੀਆਂ ਕਾਰਨ ਅੱਗੇ ਪੜ੍ਹਨ ਤੋਂ ਅਸਮਰਥ ਹੋ ਜਾਂਦੇ ਹਨ। ਇਸ ਸਥਿਤੀ ਵਿੱਚ ਉਬਰਾਏ ਵੱਲੋਂ ਇਹਨਾਂ ਵਿਦਿਆਰਥੀਆਂ ਦੀਆਂ ਫੀਸਾਂ ਅਪਣੇ ਕੋਲੋਂ ਭਰ ਕੇ ਹੌਂਸਲਾ ਅਫ਼ਜ਼ਾਈ ਕੀਤੀ ਜਾਂਦੀ ਹੈ। ਮੁੱਖ ਮਹਿਮਾਨ ਜਗਬੀਰ ਸਿੰਘ ਨੇ ਉਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ, ਚਰਨਜੀਤ ਸਿੰਘ, ਸੁਖਬੀਰ ਸਿੰਘ, ਬਲਜੀਤ ਸਿੰਘ ਮਾਨ, ਅਸ਼ੋਕ ਕੁਮਾਰ, ਮਲਕੀਤ ਸਿੰਘ ਅਤੇ ਸਿਲਾਈ ਅਧਿਆਪਕ ਰੇਨੂੰ ਸ਼ਰਮਾ ਮੌਜੂਦ ਸਨ। Author: Malout Live