ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਫ਼ਤ ਸਿਲਾਈ ਸੈਂਟਰ ਦਾ ਕੈਬਨਿਟ ਮੰਤਰੀ ਵੱਲੋਂ ਉਦਘਾਟਨ
ਮਲੋਟ (ਫਕਰਸਰ ਥੇਹੜੀ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਆਤਮ ਨਿਰਭਰ ਬਣਾ ਕੇ ਅਪਣੇ ਪੈਰਾਂ ‘ਤੇ ਖੜ੍ਹੇ ਕਰਨ ਲਈ ਉਪਰਾਲੇ ਜਾਰੀ ਹਨ। ਇਸੇ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਫ਼ਕਰਸਰ (ਸ਼੍ਰੀ ਮੁਕਤਸਰ ਸਾਹਿਬ) ਵਿਖੇ ਗੁਰਦੁਆਰਾ ਪੰਥ ਮਾਤਾ ਸਹਿਬ ਕੌਰ ਵਿੱਚ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਖੋਲ੍ਹਿਆ ਗਿਆ ਹੈ, ਜਿਸ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਡਾ. ਬਲਜੀਤ ਕੌਰ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਸਮੇਂ ਉਹਨਾਂ ਵੱਲੋਂ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਦੁਆਰਾ ਤਿਆਰ ਕੀਤੇ ਗਏ ਕੱਪੜਿਆਂ ਦੀ ਨੁਮਾਇਸ਼ ਨੂੰ ਬੜੀ ਬਾਰੀਕੀ ਨਾਲ ਦੇਖਿਆ ਗਿਆ ਅਤੇ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੁਨੀਆਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕਰਦੇ ਹੋਇਆ ਓਬਰਾਏ ਦੀ ਜੀਵਨੀ ਬਾਰੇ ਵੀ ਚਾਨਣਾ ਪਾਇਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਅਜਿਹੇ ਸੈਂਟਰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ ਵਿੱਚ ਚੱਲ ਰਹੇ ਹਨ ਅਤੇ ਕਾਫੀ ਗਿਣਤੀ ਵਿੱਚ ਨੌਜਵਾਨਾਂ ਨੂੰ ਆਤਮਨਿਰਭਰ ਬਣਾ ਕੇ ਅਪਣੇ ਪੈਰਾਂ ਤੇ ਖੜ੍ਹਾ ਕੀਤਾ ਗਿਆ ਅਤੇ ਅੱਜ ਇਹ ਨੌਜਵਾਨ ਲੜਕੇ-ਲੜਕੀਆਂ ਆਪਣੇ ਪਰਿਵਾਰਾਂ ਦੀ ਆਮਦਨ ਦਾ ਜ਼ਰੀਆ ਵੀ ਬਣ ਰਹੇ ਹਨ। ਇਸ ਦੌਰਾਨ ਅਰਸ਼ਦੀਪ ਸਿੰਘ ਸਿੱਧੂ ਪੋਲੀਟੀਕਲ ਸੈਕਟਰੀ ਅਤੇ ਡਾ. ਬਲਜੀਤ ਕੌਰ ਨੂੰ ਵਧੀਆ ਸੇਵਾਵਾਂ ਦੇਣ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਸੋਮਨਾਥ, ਇਕਾਈ ਮਲੋਟ ਦੀ ਸਮੁੱਚੀ ਟੀਮ, ਪਿੰਡ ਫ਼ਕਰਸਰ ਦੀ ਸਮੁੱਚੀ ਪੰਚਾਇਤ ਅਤੇ ਆਮ ਆਦਮੀ ਪਾਰਟੀ ਦੇ ਸਮੱਰਥਕ ਮੋਜੂਦ ਸਨ। Author: Malout Live