ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ 600 ਜੋੜੇ ਵੰਡੀਆਂ ਗਈਆਂ ਚੱਪਲਾਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਬਾਮ, ਪਿੰਡ ਚਿੱਬੜਾਂ ਵਾਲੀ ਦੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਅਤੇ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਨੂੰ ਕੈਬਨਿਟ ਮੰਤਰੀ ਪੰਜਾਬ ਸਰਕਾਰ ਡਾ. ਬਲਜੀਤ ਕੌਰ ਦੀ ਹਾਜ਼ਰੀ ਵਿੱਚ ਮੁਫ਼ਤ ਤਕਰੀਬਨ 600 ਦੇ ਕਰੀਬ ਚੱਪਲਾਂ ਵੰਡੀਆਂ ਗਈਆਂ। ਮਾਲਵਾ ਜੋਨ ਇੰਚਾਰਜ ਗੁਰਬਿੰਦਰ ਸਿੰਘ ਬਰਾੜ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ
ਨੇ ਦੱਸਿਆ ਕਿ ਟਰੱਸਟ ਦੀ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਓਬਰਾਏ ਨੂੰ ਚੱਪਲਾਂ ਭੇਜਣ ਅਤੇ ਕਈ ਵਿਧਵਾਵਾਂ, ਬਜ਼ੁਰਗਾਂ ਅਤੇ ਗ਼ਰੀਬੀ ਦੀ ਰੇਖਾ ਤੋਂ ਥੱਲੇ ਰਹਿ ਰਹੇ ਪਰਿਵਾਰਾਂ ਨੂੰ ਪੈਨਸ਼ਨਾਂ ਲਈ ਬੇਨਤੀ ਕੀਤੀ ਗਈ ਸੀ ਤਾਂ ਓਬਰਾਏ ਨੇ ਤਰੁੰਤ ਸਮਾਨ ਸ਼੍ਰੀ ਮੁਕਤਸਰ ਸਾਹਿਬ ਪਹੁੰਚਾਇਆ ਗਿਆ ਅਤੇ ਲਗਾਤਾਰ ਚੱਲ ਰਹੀ ਪੈਨਸ਼ਨਾਂ ਦੀ ਲੜੀ ਵਿੱਚ ਵਾਧਾ ਕਰਕੇ ਇਸ ਇਲਾਕੇ ਦੀਆਂ ਪੈਨਸ਼ਨਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਅਰਵਿੰਦਰ ਪਾਲ ਸਿੰਘ, ਬਲਵਿੰਦਰ ਸਿੰਘ ਬਰਾੜ, ਸੋਮ ਨਾਥ, ਚਰਨਜੀਤ ਸਿੰਘ, ਸੁਖਬੀਰ ਸਿੰਘ, ਅਸ਼ੋਕ ਕੁਮਾਰ ਅਤੇ ਬਲਜੀਤ ਸਿੰਘ ਮਾਨ ਆਦਿ ਹਾਜ਼ਿਰ ਸਨ। Author: Malout Live