ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਟਰੈਕਟਰ ਟਰਾਲੀਆਂ ਤੇ ਲਗਾਏ ਜਾ ਰਹੇ ਮੁਫ਼ਤ ਰਿਫ਼ਲੈਕਟਰ ਕੈਬਨਿਟ ਮੰਤਰੀ ਪੰਜਾਬ ਵੱਲੋਂ ਲਾਂਚ

ਮਲੋਟ (ਪੰਜਾਬ) :- ਸੇਵੀਅਰ ਸਿੰਘ ਪ੍ਰੋ. ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾ ਕੇ ਆਪਣੀ ਨੇਕ ਕਮਾਈ ਮਾਨਵਤਾ ਦੇ ਭਲੇ ਨੂੰ ਸਮਰਪਿਤ ਕੀਤੀ ਜਾ ਰਹੀ ਹੈ। ਬੇਸਹਾਰਾ ਬਜ਼ੁਰਗਾਂ, ਵਿਧਵਾਵਾਂ ਅਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤਾਂ ਦੀ ਬਾਂਹ ਫੜਨ ਉਪਰੰਤ ਸਕੂਲਾਂ ਵਿੱਚ ਸਿੱਖਿਆ ਲੈ ਰਹੇ ਬੱਚਿਆਂ ਲਈ ਮੁਫ਼ਤ ਆਰ.ਓ ਵੱਡੇ ਪੱਧਰ ਤੇ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸੜਕਾਂ ਉੱਪਰ ਹੋ ਰਹੇ ਐਕਸੀਡੈਂਟ ਰੋਕਣ ਲਈ ਮੁਫ਼ਤ ਰਿਫ਼ਲੈਕਟਰ ਲਗਾ ਕੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਬਹੁਤ ਵੱਡਾ ਹੰਭਲਾ ਮਾਰਿਆ ਜਾ ਰਿਹਾ ਹੈ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ ਅਤੇ ਦੇਖਿਆ ਗਿਆ ਹੈ ਕਿਸਾਨ ਵੀਰਾਂ ਦੇ ਟਰੈਕਟਰ ਟਰਾਲੀਆਂ ਤੇ ਰਿਫ਼ਲੈਕਟਰ ਨਹੀਂ ਲੱਗੇ ਹੁੰਦੇ, ਫਸਲਾਂ ਦੀ ਢੋ-ਢੁਆਈ ਲਈ ਰਾਤਾਂ ਨੂੰ ਵੀ ਟਰੈਕਟਰ ਟਰਾਲੀਆਂ ਨੂੰ ਚਲਾਉਣਾ ਪੈਂਦਾ ਹੈ। ਇਸ ਸਮੱਸਿਆ ਤੋਂ ਬਚਣ ਲਈ ਓਬਰਾਏ ਵੱਲੋਂ ਭੇਜੇ ਹੋਏ ਮੁਫ਼ਤ ਰਿਫ਼ਲੈਕਟਰ ਡਾ. ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਤੇ ਲਗਾਉਣ ਲਈ ਲਾਂਚ ਕੀਤੇ ਗਏ। ਉਹਨਾਂ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਲਜੀਤ ਸਿੰਘ ਅਤੇ ਅਰਸ਼ ਪੀ.ਏ ਹਾਜ਼ਿਰ ਸਨ। Author: Malout Live