ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 180 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

ਮਲੋਟ(ਸ਼੍ਰੀ ਮੁਕਤਸਰ ਸਾਹਿਬ):- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਨਾ ਕੇ ਮਾਨਵਤਾ ਦੀ ਸੇਵਾ ਵਿੱਚ ਬਹੁਤ ਹੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਲੋੜਵੰਦ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਮੱਦਦ ਕੀਤੀ ਜਾ ਰਹੀ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ 180 ਲੋੜਵੰਦ ਪਰਿਵਾਰਾਂ ਨੂੰ ਮਾਸਿਕ ਪੈਨਸ਼ਨਾਂ ਦਿੱਤੀਆਂ ਗਈਆਂ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਰਾਸ਼ੀ ਵਿਧਵਾਵਾਂ, ਬੇਸਹਾਰਾ ਬਜ਼ੁਰਗਾਂ, ਬੇ-ਸਹਾਰਾ ਬੱਚਿਆਂ, ਅਤੇ ਗ਼ਰੀਬੀ ਰੇਖਾ ਤੋਂ ਥੱਲੇ ਰਹਿ ਰਹੇ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ।

ਇਹ ਰਾਸ਼ੀ ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਿੱਤੀ ਜਾਂਦੀ ਹੈ। ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਟਰੱਸਟ ਵੱਲੋਂ ਹਰ ਖੇਤਰ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੀ ਘੋਖ ਪੜਤਾਲ ਕਰਕੇ ਨਿਰਵਿਘਨ ਸਹਾਇਤਾ ਜਾਰੀ ਹੈ ਅਤੇ ਐੱਸ.ਪੀ ਓਬਰਾਏ ਲੋੜਵੰਦ ਪਰਿਵਾਰਾਂ ਲਈ ਮਸੀਹਾ ਹਨ। ਇਸ ਮੌਕੇ ਡੇਰਾ ਭਾਈ ਮਸਤਾਨ ਸਿੰਘ ਮੁਕਤਸਰ ਸਾਹਿਬ ਦੇ ਸੰਚਾਲਕ ਮਹੰਤ ਕਸ਼ਮੀਰ ਸਿੰਘ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ, ਅਸ਼ੋਕ ਕੁਮਾਰ, ਮਾਸਟਰ ਜਸਪਾਲ ਸਿੰਘ, ਮਾਸਟਰ ਰਾਜਿੰਦਰ ਸਿੰਘ, ਗੁਰਪਾਲ ਸਿੰਘ, ਬਰਨੇਕ ਸਿੰਘ, ਗੁਰਜੀਤ ਸਿੰਘ ਜੀਤਾ, ਸੋਮ ਨਾਥ ਆਦਿ ਹਾਜ਼ਿਰ ਸਨ। Author: Malout Live