ਪੰਜਾਬ ਸਰਕਾਰ ਦੇ ਲੋਕਮਾਰੂ ਫ਼ੈਸਲੇ ਦੇ ਵਿਰੋਧ ਵਿੱਚ ਅੱਜ ਸਮੁੱਚੇ ਪੰਜਾਬ ‘ਚ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਮਲੋਟ: ਮਲੋਟ ਡਿਵੀਜ਼ਨ ਪ੍ਰਧਾਨ ਰਣਜੀਤ ਸਿੰਘ, ਸਬ-ਡਿਵੀਜ਼ਨ ਪ੍ਰਧਾਨ ਸੰਨੀ ਕੁਮਾਰ ਅਤੇ ਐੱਸ.ਯੂ ਯੂਨੀਅਨ ਪ੍ਰਧਾਨ ਭੁਪਿੰਦਰ ਸਿੰਘ, ਵਾਟਰਸ ਵਰਕਸ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਿੱਥੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕਾਰਪੋਰੇਟ ਹਿੱਤਾਂ ਦੀ ਪੂਰਤੀ ਲਈ ਮੁਲਾਜਮਾਂ ਤੇ ਲਗਾਤਾਰ ਹਮਲੇ ਤੇ ਹਮਲਾ ਕਰਦੀ ਆ ਰਹੀ ਹੈ। ਉੱਥੇ ਹੀ ਲੰਘੀ 20 ਸਤੰਬਰ ਨੂੰ ਇਕ ਨੋਟੀਫਕੇਸ਼ਨ ਜਾਰੀ ਕਰਕੇ 08 ਘੰਟੇ ਦੀ ਕੰਮ ਦਿਹਾੜੀ ਦਾ ਸਮਾਂ ਵਧਾ ਕੇ 12 ਘੰਟੇ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਹਮਲਾ ਕੋਈ ਸਾਧਾਰਨ ਹਮਲਾ ਨਹੀਂ ਹੈ। ਇਹ ਸਾਡੇ ਮਹਾਨ ਸ਼ਹੀਦਾਂ ਵੱਲੋਂ ਲੰਬੇ-ਸਿਰੜੀ ਅਤੇ ਜਾਨ ਹੂਲਵੇ ਘੋਲਾ ਰਹੀ ਬੰਧੂਆ ਮਜ਼ਦੂਰੀ ਤੋਂ ਮੁਕਤੀ ਪਾਉਣ ਲਈ ਜੱਦੋ-ਜਹਿਦ ਕਰਕੇ

08 ਘੰਟੇ ਸਮਾਂ-ਬੱਧ ਕੰਮ ਦਿਹਾੜੀ ਦੀ ਪ੍ਰਾਪਤੀ ਕੀਤੀ ਸੀ। ਪਰ ਅੱਜ ਕੇਂਦਰ ਸਰਕਾਰ ਕਾਰਪੋਰੇਟ ਹਿੱਤਾਂ ਦੀ ਪੂਰਤੀ ਲਈ ਇਸ ਪ੍ਰਾਪਤੀ ਨੂੰ ਖੋਹ ਕੇ ਮਜ਼ਦੂਰਾਂ-ਮੁਲਾਜਮਾਂ ਦੀ ਇਸ ਜ਼ਿੰਦਗੀ ਨੂੰ ਮੁੜ ਬੰਧੂਆਂ ਮਜ਼ਦੂਰੀ ਵਿੱਚ ਤਬਦੀਲ ਕਰਨ ਦੇ ਰਸਤੇ ਤੇ ਤੁਰ ਪਈ ਹੈ। ਯੂਨੀਅਨ ਦੇ ਆਗੂਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਇਸ ਲੋਕਮਾਰੂ ਫ਼ੈਸਲੇ ਦੇ ਵਿਰੋਧ ਵਿੱਚ ਅੱਜ ਸਮੁੱਚੇ ਪੰਜਾਬ ਵਿੱਚ ਤਹਿਸੀਲ ਅਤੇ ਜਿਲ੍ਹਾ ਪੱਧਰ ਤੇ ਸਾਂਝੇ ਵਿਸ਼ਾਲ ਇਕੱਠ ਕਰਕੇ ਰੋਸ ਰੈਲੀਆ ਅਤੇ ਮੁਜ਼ਾਹਰੇ ਕਰਨ ਉਪਰੰਤ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਇਸ ਲੋਕ ਵਿਰੋਧੀ ਨੋਟੀਫਿਕੇਸ਼ਨ ਦੀਆ ਕਾਪੀਆਂ ਸਾੜਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦਾ ਲੋਕਮਾਰੂ ਚਿਹਰਾ ਲੋਕਾਂ ਸਾਹਮਣੇ ਨੰਗਾਂ ਕਰਕੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਕਰਨ ਦਾ ਅਹਿਦ ਲੈਣਗੇ। Author: Malout Live