ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਪਿੰਡ ਘੱਗਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤਾ ਗਿਆ ਵਿਸ਼ੇਸ਼ ਕੈਂਪ ਦਾ ਆਯੋਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ): ਡਾ. ਰੂਹੀ ਦੁੱਗ ਡਿਪਟੀ-ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਬਲਾਕ ਗਿੱਦੜਬਾਹਾ ਦੇ ਪਿੰਡ ਘੱਗਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਡਿਪਟੀ-ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ (ਸਰਕਾਰ ਤੁਹਾਡੇ ਦੁਆਰ) ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਬਲਾਕ ਗਿੱਦੜਬਾਹਾ ਦੇ 3 ਪਿੰਡ ਘੱਗਾ, ਥੇਹੜੀ ਅਤੇ ਫਕਰਸਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਐੱਸ.ਡੀ.ਐੱਮ ਗਿੱਦੜਬਾਹਾ ਡਾ. ਅਜੀਤਪਾਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ- ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ
ਇਸ ਤਰ੍ਹਾਂ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਸ਼ੇਸ਼ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ਤੇ ਹੀ ਬਿਨੈ-ਪੱਤਰ ਪ੍ਰਾਪਤ ਕਰਕੇ ਉੱਚਿਤ ਕਾਰਵਾਈ ਕੀਤੀ। ਡਿਪਟੀ-ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਦਾ ਜਲਦ ਹੀ ਸੰਬੰਧਿਤ ਵਿਭਾਗਾਂ ਵੱਲੋਂ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਮਿਲ ਸਕੇ। ਇਸ ਮੌਕੇ ਸ਼੍ਰੀਮਤੀ ਮਨਦੀਪ ਕੌਰ ਸਰਪੰਚ, ਸ਼੍ਰੀ ਹਰਬੰਸ ਸਿੰਘ ਸਰਪੰਚ, ਸ਼੍ਰੀ ਕੁਲਦੀਪ ਸਿੰਘ, ਸੁਖਬੀਰ ਸਿੰਘ, ਰੇਸ਼ਮ ਸਿੰਘ ਲਾਡੀ ਆਪ ਆਗੂ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਮੌਜੂਦ ਸਨ। Author: Malout Live