District NewsMalout News
ਸ਼੍ਰੀ ਸੱਤਿਆ ਸਾਈਂ ਬੀ.ਐੱਡ ਕਾਲਜ ਕਰਾਈਵਾਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
ਮਲੋਟ:- ਸ਼੍ਰੀ ਸੱਤਿਆ ਸਾਈਂ ਬੀ.ਐੱਡ.ਕਾਲਜ ਕਰਾਈਵਾਲਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਰੀਰਿਕ ਸਿੱਖਿਆ ਦੇ ਅਸਿਸਟੈਂਟ ਪ੍ਰੋਫ਼ੈਸਰ ਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਦੱਸਦੇ ਹੋਏ ਸੂਰਜ ਨਮਸਕਾਰ ਕਰਵਾਇਆ।
ਵਿਦਿਆਰਥੀਆਂ ਦੇ ਨਾਲ-ਨਾਲ ਸਮੂਹ ਸਟਾਫ਼ ਨੇ ਵੀ ਯੋਗ ਆਸਣ ਕੀਤਾ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਠਕਰਾਲ ਨੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਦੱਸਦੇ ਹੋਏ ਯੋਗ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
Author: Malout Live