ਸਾਲ 2024 ਵਿੱਚ ਲੱਗ ਰਹੀਆਂ ਨੈਸ਼ਨਲ ਲੋਕ ਅਦਾਲਤ ਦੀਆਂ ਮਿਤੀਆਂ ਦਾ ਸ਼ਡਿਊਲ ਕੀਤਾ ਜਾਰੀ- ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਮਾਨਯੋਗ ਕਾਰਜਕਾਰੀ ਚੇਅਰਮੈਨ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀ ਹਦਾਇਤਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 09.03.2024, ਮਿਤੀ 11.05.2024, ਮਿਤੀ 14.09.2024 ਅਤੇ ਮਿਤੀ 14.12.2024 ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਿਵੀਜ਼ਨ ਵਿੱਚ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਸੰਬੰਧੀ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕਰਵਾਉਣ ਲਈ ਸੰਬੰਧਿਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਇਸ ਲੋਕ ਅਦਾਲਤ ਵਿੱਚ ਲੈਂਡ ਐਜੂਕੈਸ਼ਨ ਕੇਸ, ਲੇਬਰ ਕੋਰਟ ਦੇ ਕੇਸ, ਮੋਟਰ ਐਕਸੀਡੈਂਟ, ਪਰਿਵਾਰਿਕ ਝਗੜੇ, ਟ੍ਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐਨ.ਆਈ.ਐਕਟ ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਰਾਜ ਕੁਮਾਰ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿੱਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਦੁਪਹਿਰ ਬਾਅਦ ਮਿਸ ਹਰਪ੍ਰੀਤ ਕੌਰ, ਸਕੱਤਰ/ਸੀ.ਜੀ.ਐਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਨੈਸ਼ਨਲ ਲੋਕ ਅਦਾਲਤ ਸੰਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ। ਉਹਨਾਂ ਨੇ ਪੈਰਾ ਲੀਗਲ ਵਲੰਟੀਅਰ ਨੂੰ ਦੱਸਿਆ ਕਿ ਆਮ ਲੋਕਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਾਉਣਾ ਹੋਵੇ, ਤਾਂ ਉਹ ਸੰਬੰਧਿਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। Author: Malout Live