ਸਿਹਤ ਵਿਭਾਗ ਲੰਬੀ ਟੀਮ ਵੱਲੋ ਡੇਂਗੂ ਅਤੇ ਮਲੇਰੀਆ ਸੰਬੰਧੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

ਮਲੋਟ (ਲੰਬੀ): ਸਿਵਲ ਸਰਜਨ ਡਾ. ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅਤੇ ਐੱਸ.ਐੱਮ.ਓ ਡਾ. ਪਵਨ ਮਿੱਤਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਲੰਬੀ ਟੀਮ ਵੱਲੋਂ ਪਿੰਡ ਤੱਪਾ ਖੇੜਾ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਅਤੇ ਮਲੇਰੀਆ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ

ਸਾਫ਼ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਦਿਨ ਵੇਲੇ ਮੱਛਰ ਦੇ ਕੱਟਣ ਤੋਂ ਬਚਣਾ ਚਾਹੀਦਾ ਹੈ। ਮੱਛਰ ਦੇ ਪੈਦਾ ਹੋਣ ਦੇ ਸਰੋਤ ਜਿਵੇਂ- ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜ੍ਹਨ ਨਹੀਂ ਦੇਣਾ ਚਾਹੀਦਾ। ਇਸ ਮੌਕੇ ਮ.ਪ.ਹ.ਵ (ਮੇਲ) ਜਸਕਰਨ ਸਿੰਘ ਨੇ ਦੱਸਿਆ ਕਿ ਤੇਜ਼ ਬੁਖਾਰ ਹੋਣ 'ਤੇ ਡੇਂਗੂ ਦਾ ਟੈਸਟ ਕਰਵਾਇਆ ਜਾਵੇ ਅਤੇ ਡੇਂਗੂ ਪੋਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। Author: Malout Live