District NewsMalout News
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਤੂਹੀਖੇੜਾ ਵਿਖੇ ਲਗਾਇਆ ਗਿਆ ‘ਵਿਗਿਆਨ ਮੇਲਾ’
ਮਲੋਟ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਤੂਹੀਖੇੜਾ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ। ਜਿਸ ਵਿੱਚ ਛੇਵੀਂ ਜਮਾਤ ਤੋਂ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਿਰਿਆਵਾਂ ਵਿੱਚ ਭਾਗ ਲਿਆ। ਇਸ ਦੌਰਾਨ ਮੁੱਖ ਅਧਿਆਪਕ ਸ਼੍ਰੀ ਸਤਪਾਲ ਯਾਦਵ ਅਤੇ ਸ. ਇੰਦਰਜੀਤ ਸਿੰਘ ਪੰਜਾਬੀ ਮਾਸਟਰ ਮੁੱਖ ਮਹਿਮਾਨ ਵਜੋਂ ਹਾਜ਼ਿਰ ਹੋਏ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀ ਸ਼ੁਭਾਸ਼ ਚੰਦਰ ਨੈਣ, ਗ੍ਰਾਮ ਪੰਚਾਇਤ, ਸ. ਨਵਜੀਤ ਸਿੰਘ, ਸ. ਹਰਦੇਵ ਸਿੰਘ ਅਤੇ ਸ਼੍ਰੀਮਤੀ ਪਰਮਜੀਤ ਕੌਰ ਨੇ ਹੌਸਲਾ ਅਫ਼ਜਾਈ ਕੀਤੀ। ਇਸ ਮੇਲੇ ਦਾ ਪ੍ਰਬੰਧ ਸ਼੍ਰੀਮਤੀ ਪ੍ਰਿਆ ਸ਼ਰਮਾ, ਸ਼੍ਰੀ ਰਮਨ ਕੁਮਾਰ ਅਤੇ ਸਮੂਹ ਸਟਾਫ਼ ਵੱਲੋਂ ਕੀਤਾ ਗਿਆ। ਇਸ ਵਿਗਿਆਨ ਮੇਲੇ ਦੌਰਾਨ ਬੱਚਿਆਂ ਨੂੰ ਵਿਗਿਆਨ ਬਾਰੇ ਜਾਣਕਾਰੀ ਪ੍ਰਾਪਤ ਹੋਈ।
Author: Malout Live