District NewsMalout News

ਬਾਪੂ ਇੰਦਰ ਸਿੰਘ ਮੁੱਖ ਮਹਿਮਾਨ ਵਜੋਂ ਐੱਸ.ਡੀ ਸੀਨੀਅਰ ਸੰਕੈਡਰੀ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ ਵਿੱਚ ਪਹੁੰਚੇ

Sd school athletic meet in 2021

ਮਲੋਟ:- ਸਥਾਨਕ ਐੱਸ.ਡੀ ਸੀਨੀਅਰ ਸੰਕੈਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬੱਠਲਾ ਵਾਟਸ ਦੀ ਨਿਗਰਾਨੀ ਹੇਠ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਵਿਚਕਾਰ ਬਹੁਤ ਸਾਰੀਆਂ ਖੇਡਾਂ ਕਰਵਾਈਆਂ ਗਈਆਂ। ਇਹ ਖੇਡਾਂ ਪਹਿਲੀ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵਿਚਕਾਰ ਕਰਵਾਈਆਂ ਗਈਆਂ।

ਜਿਨ੍ਹਾਂ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਸਪ੍ਰਿੰਟ ਦੌੜਾਂ (100 ਮੀਟਰ, 200 ਮੀਟਰ ਤੇ 400 ਮੀਟਰ ) ਲੰਬੀ ਛਾਲ, ਰੱਸਾਕਸੀ,  ਲੈਮਨ ਰੇਸ, ਸੈਕ ਰੇਸ, ਟੇਬਲ ਟੈਨਿਸ, ਬੈਡਮਿੰਟਨ ਅਤੇ ਚੈੱਸ ਦੇ ਈਵੈਂਟ ਕਰਵਾਏ ਗਏ। ਇਹਨਾਂ ਮੁਕਾਬਲਿਆਂ ਲਈ ਮੁੱਖ ਮਹਿਮਾਨ ਵਜੋਂ ਬਾਪੂ ਇੰਦਰ ਸਿੰਘ ਆਏ ਸਨ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਉਮਰ 90 ਸਾਲ ਹੈ ਤੇ ਉਹ ਹੁਣ ਤੱਕ 51 ਨੈਸ਼ਨਲ ਐਵਾਰਡ ਜਿੱਤ ਚੁੱਕੇ ਹਨ। ਉਨ੍ਹਾਂ ਦੀ ਮੁੱਖ ਖੇਡ ਲੰਬੀ ਛਾਲ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਖਿਡਾਰੀਆਂ ਨੂੰ ਸਕੂਲ ਦੀ ਪ੍ਰਿੰਸੀਪਲ ਅਤੇ ਬਾਪੂ ਇੰਦਰ ਸਿੰਘ ਦੁਆਰਾ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਖੇਡਾਂ ਸਕੂਲ ਦੀ ਪ੍ਰਿੰਸੀਪਲ ਦੇ ਨਿਰਦੇਸ਼ਾਂ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਸੰਪੂਰਨ ਕੀਤੀਆਂ ਗਈਆਂ। ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਬਾਪੂ ਇੰਦਰ ਸਿੰਘ ਸਾਡੇ ਲਈ ਅਤੇ ਮਲੋਟ ਸ਼ਹਿਰ ਲਈ ਇਕਰੋਲ ਮੋਡਲ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਮੁੱਖ ਮਹਿਮਾਨ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ।

sd school malout news, athletic meet in sd school,

Leave a Reply

Your email address will not be published. Required fields are marked *

Back to top button