District NewsMalout News
ਐੱਸ.ਡੀ ਸਕੂਲ ਰੱਥੜੀਆਂ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਇੱਕ ਵਾਰ ਫਿਰ ਮਾਰੀਆਂ ਮੱਲਾਂ
ਮਲੋਟ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਖੇਡਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀਆਂ ਹਨ। ਜਿਸ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੇ ਸੀਨੀਅਰ ਖਿਡਾਰੀਆਂ ਨੇ ਵੀ ਜੂਨੀਅਰ ਖਿਡਾਰੀਆਂ ਦੀ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਦੇ ਹੋਏ ਹੈਂਡਬਾਲ U-21 ਲੜਕਿਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
ਅਤੇ ਬਾਸਕਟਬਾਲ U-21 ਲੜਕਿਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਲ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਕਾਮਰਾ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸੰਸਥਾ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਬਲਕਾਰ ਸਿੰਘ ਡੀ.ਪੀ.ਈ ਅਤੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਸਟੇਟ ਪੱਧਰੀ ਮੁਕਾਬਲੇ ਲਈ ਵੀ ਸ਼ੁੱਭਕਾਮਨਾਵਾਂ ਦਿੱਤੀਆਂ।
Author: Malout Live