ਐੱਸ.ਡੀ ਸੀਨੀ. ਸੈਕੰ. ਸਕੂਲ ਮਲੋਟ ਦੀ ਮੈਨੇਜਿੰਗ ਕਮੇਟੀ ਵੱਲੋਂ ਦੱਸਵੀਂ ਜਮਾਤ ਦੇ ਅੰਸ਼ ਬੱਬਰ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਗਿਆ ਸਨਮਾਨਿਤ

ਮਲੋਟ:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ  ਮਲੋਟ ਦਾ ਦੱਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਦੌਰਾਨ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ ਅਤੇ ਸ਼੍ਰੀ ਵਿਕਾਸ ਗੋਇਲ ਦੁਆਰਾ ਅੰਸ਼ ਸਪੁੱਤਰ ਸੁਮਨ ਬੱਬਰ ਦੇ (632 /650 ) 97.23% ਅੰਕ ਪ੍ਰਾਪਤ ਕਰਕੇ ਸਟੇਟ ਵਿੱਚੋਂ ਬਾਰ੍ਹਵਾਂ ਸਥਾਨ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚੋਂ ਤੀਸਰਾ ਸਥਾਨ ਅਤੇ ਮਲੋਟ ਸ਼ਹਿਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬੱਠਲਾ ਨੇ ਦੱਸਿਆ ਕਿ ਸਕੂਲ ਲਈ ਬੜੇ ਮਾਣ ਦੀ ਗੱਲ ਹੈ ਕਿ ਉਹਨਾਂ ਦੇ ਸਕੂਲ ਦੇ ਦੱਸਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100% ਰਿਹਾ। ਉਹਨਾਂ ਕਿਹਾ ਕਿ ਦੱਸਵੀਂ ਜਮਾਤ ਦੇ ਕੁੱਲ ਵਿਦਿਆਰਥੀਆਂ ਵਿੱਚੋਂ 26 ਵਿਦਿਆਰਥੀਆਂ ਦੇ 90% ਤੋਂ ਵੱਧ, 58 ਵਿਦਿਆਰਥੀਆਂ ਦੇ 80% ਤੋਂ ਵੱਧ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਨੇ ਅੰਸ਼ ਬੱਬਰ, ਦੱਸਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। Author: Malout Live