Malout News

ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੇ ਵਿਦਿਆਰਥੀਆਂ ਨੇ ਕਰਵਾਈ ਵੈਕਸੀਨੇਸ਼ਨ

ਮਲੋਟ:-  ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪੂਜਾ ਕਾਮਰਾ ਦੀ ਯੋਗ ਅਗਵਾਈ ਹੇਠ ਸਕੂਲ ਦੇ 15 ਤੋਂ 18 ਸਾਲ ਦੇ ਵਿਦਿਆਰਥੀਆਂ ਨੇ ਕੋਰੋਨਾ ਵੈਕਸੀਨੇਸ਼ਨ ਦਾ ਆਪਣਾ ਪਹਿਲਾ ਟੀਕਾਕਰਨ ਕਰਵਾਇਆ।

ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕੋਵਿਡ ਨਿਯਮਾਂ ਦੀ ਪਾਲਣਾ ਕਰਨ, ਘਰ ਵਿੱਚ ਸੁਰੱਖਿਅਤ ਰਹਿ ਕੇ ਆਨਲਾਈਨ ਪੜ੍ਹਾਈ ਵਧੀਆ ਢੰਗ ਨਾਲ ਕਰਨ ਅਤੇ ਇਸ ਮਹਾਂਮਾਰੀ ਦੇ ਜਲਦ ਖਾਤਮੇ ਤੋਂ ਬਾਅਦ ਸਕੂਲ ਖੁੱਲਣ ਤੇ ਵਿਦਿਆਰਥੀ ਭਵਿੱਖ ਵਿੱਚ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਹੋ ਕੇ ਸਕੂਲ ਆਉਣ ਤਾਂ ਜੋ ਸਕੂਲ ਦੀ ਰੌਣਕ ਵਧਾ ਸਕਣ।

Leave a Reply

Your email address will not be published. Required fields are marked *

Back to top button