District NewsMalout News

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਨੇ ‘ਖੇਡਾਂ ਵਤਨ ਪੰਜਾਬ ਦੀਆਂ-2023 ਜ਼ਿਲ੍ਹੇ ਵਿੱਚੋਂ ਜਿੱਤ ਪ੍ਰਾਪਤ ਕਰਕੇ ਸਟੇਟ ਪੱਧਰੀ ਖੇਡਾਂ ਵਿੱਚ ਬਣਾਈ ਜਗ੍ਹਾ

ਮਲੋਟ: ਖੇਡਾਂ ਵਤਨ ਪੰਜਾਬ ਦੀਆਂ-2023 ਮੁਕਾਬਲਿਆਂ ਦੇ ਅੰਤਰਗਤ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਹੈਂਡਬਾਲ U-14 ਲੜਕਿਆਂ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਤੇ ਸਟੇਟ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਪੱਕੀ ਕਰ ਕੇ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਂ ਰੋਸ਼ਨ ਕੀਤਾ।

ਇਸ ਅਵਸਰ ਤੇ ਸੰਸਥਾ ਦੇ ਪ੍ਰਧਾਨ ਸ਼੍ਰੀ ਰਜਿੰਦਰ ਗਰਗ ਅਤੇ ਮੈਨੇਜਰ ਸ਼੍ਰੀ ਵਿਕਾਸ ਗੋਇਲ ਤੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਸਮੂਹ ਵਿਦਿਆਰਥੀਆਂ, ਫਿਜੀਕਲ ਇੰਚਾਰਜ ਰਾਹੁਲ ਸ਼ਰਮਾ, ਸ.ਸਾਹਿਬ ਸਿੰਘ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਇਸ ਸ਼ਲਾਘਾਯੋਗ ਪ੍ਰਾਪਤੀ ਲਈ ਵਧਾਈ ਦਿੱਤੀ।

Author: Malout Live

Back to top button