ਐੱਸ ਡੀ.ਐੱਮ. ਵੱਲੋਂ ਸਰਕਾਰੀ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ

ਮਲੋਟ :- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐਮ . ਕੇ . ਅਰਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ ਡੀ.ਐੱਮ. ਮਲੋਟ ਸ੍ਰੀ ਗੋਪਾਲ ਸਿੰਘ ਨੇ ਵੱਖ - ਵੱਖ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕੀਤੀ । ਚੈਕਿੰਗ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦੇ ਪਾਬੰਦ ਹੋਣ ਦੇ ਆਦੇਸ਼ ਦਿੱਤੇ । ਇਸ ਦੌਰਾਨ ਉਨ੍ਹਾਂ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ , ਵਾਟਰ ਸਪਲਾਈ ਤੇ ਸੀਵਰੇਜ ਬੋਰਡ , ਭੂਮੀ ਰੱਖਿਆ , ਬਿਜਲੀ ਨਿਗਮ , ਸਿੰਚਾਈ ਅਤੇ ਫੂਡ ਸਪਲਾਈ ਵਿਭਾਗ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ । ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਊਣਤਾਈ ਮਿਲੀ ਹੈ ਉਸ ਸਬੰਧੀ ਸੂਚਨਾ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜ ਦਿੱਤੀ ਗਈ ਹੈ । ਐੱਸ ਡੀ.ਐੱਮ. ਨੇ ਕਿਹਾ ਕਿ ਭਵਿੱਖ ਵਿਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅਚਨਚੇਤ ਚੈਕਿੰਗ ਸਮੇਂ - ਸਮੇਂ ' ਤੇ ਜਾਰੀ ਰਹੇਗੀ ਅਤੇ ਅਧਿਕਾਰੀਆਂ / ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀ ਸੇਵਾ ਲਈ ਦਫ਼ਤਰਾਂ ਵਿਚ ਤਾਇਨਾਤ ਹਾਂ ਅਤੇ ਸਾਡਾ ਮੁੱਢਲਾ ਫ਼ਰਜ਼ ਏਹੀ ਹੈ ਕਿ ਅਸੀਂ ਸਮੇਂ ਸਿਰ ਦਫ਼ਤਰ ਵਿਚ ਹਾਜ਼ਰ ਹੋ ਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇ ਸਕੀਏ।