Malout News

ਐੱਸ.ਡੀ.ਐੱਮ ਗੋਪਾਲ ਸਿੰਘ “ਗਣਤੰਤਰਤਾ ਦਿਵਸ” ਮੌਕੇ ਲਹਿਰਾਉਣਗੇ ਝੰਡਾ

ਮਲੋਟ:- 26 ਜਨਵਰੀ ਦਿਨ ਐਤਵਾਰ ਨੂੰ “ਗਣਤੰਤਰਤਾ ਦਿਵਸ” ਦਾਣਾ ਮੰਡੀ ਮਲੋਟ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਸੰਬੋਧਿਤ ਕਰਦਿਆਂ ਐੱਸ.ਡੀ.ਐੱਮ ਗੋਪਾਲ ਸਿੰਘ ਮਲੋਟ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

ਇਸ ਸਮਾਗਮ ਦੌਰਾਨ ਮਾਰਚ ਪਾਸਟ ਦੀ ਰਸਮ ਪੁਲਿਸ ਟੁਕੜੀਆਂ ਅਤੇ ਸਕੂਲੀ ਬੱਚਿਆਂ ਵਲੋਂ ਕੀਤੀ ਜਾਵੇਗੀ। ਇਸ ਸਮਾਗਮ ਨੂੰ ਵੱਖ – ਵੱਖ ਮਹਿਕਮਿਆਂ ਦੇ ਅਧਿਕਾਰੀ ਸ਼ਿਰਕਤ ਕਰਨਗੇ । ਜਿਸ ਉਪਰੰਤ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਵੱਖ – ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਧੀਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *

Back to top button