ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐੱਸ.ਡੀ.ਐੱਮ ਮਲੋਟ ਨੇ ਕੀਤਾ ਪਿੰਡ ਕੋਲਿਆਂਵਾਲੀ ਦਾ ਦੌਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਜੀ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਕੋਲਿਆਂਵਾਲੀ ਵਿੱਚ ਮਾਨਯੋਗ ਐੱਸ.ਡੀ.ਐੱਮ ਮਲੋਟ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਬੀਤੇ ਦਿਨ ਆਂਗਨਵਾੜੀ ਸੈਂਟਰ ਵਿਖੇ ਪ੍ਰੋਗਰਾਮ ਉਲੀਕਿਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁੱਦ ਮੌਕੇ ਤੇ ਪਹੁੰਚ ਕੇ ਪਿੰਡਾਂ ਦੇ ਲੋਕਾਂ ਦੀ ਸ਼ਿਕਾਇਤਾਂ ਸੁਣਨ ਉਪਰੰਤ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਵਾਇਆ। ਇਸ ਮੌਕੇ ਤੇ ਵੱਖ-ਵੱਖ ਵਿਭਾਗ ਜਿਵੇਂ ਖੇਤੀਬਾੜੀ ਵਿਭਾਗ,

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਮਨਰੇਗਾ ਆਦਿ ਮੌਜੂਦ ਸਨ। ਇਸ ਦੇ ਨਾਲ ਹੀ ਮਾਨਯੋਗ ਐੱਸ.ਡੀ.ਐੱਮ ਸਬ ਡਿਵੀਜ਼ਨ ਮਲੋਟ ਵੱਲੋਂ ਆਂਗਨਵਾੜੀ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਰਾਸ਼ਨ ਦਾ ਰਿਕਾਰਡ ਚੈੱਕ ਕੀਤਾ ਗਿਆ। ਮਾਨਯੋਗ ਐੱਸ.ਡੀ.ਐੱਮ ਸਾਹਿਬ ਵੱਲੋਂ ਆਂਗਨਵਾੜੀ ਵਰਕਰਾਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਵਧੀਆ ਕੰਮ ਕਰਨ ਲਈ ਕਿਹਾ ਗਿਆ। ਇਸ ਮੌਕੇ ਸੁਪਰਵਾਈਜ਼ਰ ਰੁਪਿੰਦਰ ਕੌਰ, ਜਗਦੇਵ ਸਿੰਘ ਸੈਕਟਰੀ, ਜਗਸੀਰ ਸਿੰਘ ਸਰਪੰਚ, ਓਮ ਪ੍ਰਕਾਸ਼ ਮੈਂਬਰ ਤੋਂ ਇਲਾਵਾ ਆਂਗਣਵਾੜੀ ਵਰਕਰ ਸ਼ਿਫਾਲੀ, ਮਨਪ੍ਰੀਤ ਕੌਰ, ਬਲਜੀਤ ਕੌਰ ਅਤੇ ਆਂਗਣਵਾੜੀ ਹੈਲਪਰ ਮੌਜੂਦ ਸਨ। Author: Malout Live