ਸ਼੍ਰੀ ਮੁਕਤਸਰ ਸਾਹਿਬ ਨੂੰ ਕੋਰੋਨਾ ਮੁਕਤ ਕਰਨ ਲਈ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ ਵਿਸ਼ੇਸ਼ ਮੀਟਿੰਗ
,
ਮਲੋਟ:- ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਅੱਜ ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐੱਸ ਉਪ-ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਹਨਾਂ ਵੱਲੋਂ ਹਦਾਇਤ ਕੀਤੀ ਗਈ ਕਿ ਸਬ ਡਿਵੀਜਨ ਸ਼੍ਰੀ ਮੁਕਤਸਰ ਸਾਹਿਬ ਵਿੱਚ ਆਮ ਲੋਕਾਂ ਨੂੰ ਕੋਰੋਨਾ
ਦੇ ਵੱਧ ਰਹੇ ਪ੍ਰਭਾਵ ਤੋਂ ਬਚਾਉਣ ਲਈ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਾਈ ਜਾਵੇ। ਇਸ ਮੌਕੇ ਨਾਇਬ ਤਹਿਸੀਲਦਾਰ, ਸ਼੍ਰੀ ਮੁਕਤਸਰ ਸਾਹਿਬ/ਬਰੀਵਾਲਾ/ਲੱਖੇਵਾਲੀ, ਡਾ. ਆਲਮਜੀਤ ਢਿੱਲੋਂ ਐੱਮ.ਓ ਸਿਵਲ ਹਸਪਤਾਲ, ਸ਼੍ਰੀ ਮੁਕਤਸਰ ਸਾਹਿਬ ਅਤੇ ਪ੍ਰਧਾਨ ਐੱਨ.ਜੀ.ਓ ਸ਼੍ਰੀ ਮੁਕਤਸਰ ਸਾਹਿਬ ਵੀ ਹਾਜ਼ਿਰ ਸਨ।