ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਕੀਤੀ ਅਚਨਚੇਤ ਚੈਕਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ੍ਰ. ਕੰਵਰਜੀਤ ਸਿੰਘ ਪੀ.ਸੀ.ਐੱਸ, ਉੱਪ-ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸ਼੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਸਕੂਲ ਸਟਾਫ਼ ਦੀ ਹਾਜ਼ਰੀ, ਮਿਡ-ਡੇ-ਮੀਲ, ਸਾਫ਼-ਸਫ਼ਾਈ ਦਾ ਜਾਇਜਾ ਲੈਣ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ, ਮਿਡ-ਡੇ-ਮੀਲ ਸਟਾਫ਼ ਅਤੇ ਸਕੂਲੀ ਬੱਚਿਆ ਨਾਲ ਗੱਲਬਾਤ ਕੀਤੀ। ਉਨ੍ਹਾਂ ਸਕੂਲ ਵਿੱਚ ਬੱਚਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਵੱਡੇ ਹੋ ਕੇ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਆਪਣਾ ਭਵਿੱਖ ਨੂੰ ਸੁਰੱਖਿਅਤ ਰੱਖ ਸਕਣ।
ਉਹਨਾਂ ਅਧਿਆਪਕਾਂ ਨੂੰ ਵੀ ਕਿਹਾ ਕਿ ਉਨ੍ਹਾਂ ਦਾ ਸਕੂਲ ਬਹੁਤ ਵਧੀਆਂ ਹੈ ਅਤੇ ਉਨ੍ਹਾਂ ਦੇ ਸਿਰ ਸ਼ਹਿਰ ਦੇ ਵੱਡੀ ਗਿਣਤੀ ਬੱਚਿਆਂ ਨੂੰ ਪੜ੍ਹਾਉਣ ਦੀ ਜ਼ਿੰਮੇਵਾਰੀ ਹੈ, ਇਸ ਲਈ ਬੱਚਿਆਂ ਨੂੰ ਵਧੀਆਂ ਢੰਗ ਨਾਲ ਪੜ੍ਹਾਇਆ ਜਾਵੇ। ਮਿਡ-ਡੇ-ਮੀਲ ਇੰਚਾਰਜ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਬਰਸਾਤੀ ਸੀਜ਼ਨ ਕਾਰਨ ਸਿਲ੍ਹ ਦਾ ਮੌਸਮ ਚੱਲ ਰਿਹਾ ਹੈ, ਜਿਸ ਨਾਲ ਅਨਾਜ਼ ਅਤੇ ਦਾਲਾਂ ਨੂੰ ਸੁਸਰੀ ਆਦਿ ਛੇਤੀ ਪੈਂਦੀ ਹੈ, ਇਸ ਲਈ ਮਿਲ-ਡੇ-ਮੀਲ ਦੇ ਅਨਾਜ ਅਤੇ ਦਾਲਾਂ ਦੀ ਚੰਗੀ ਤਰ੍ਹਾਂ ਸਾਫ਼-ਸਫ਼ਾਈ ਕਰਕੇ ਖਾਣਾ ਤਿਆਰ ਕੀਤਾ ਜਾਵੇ। ਇਸ ਮੌਕੇ ਪ੍ਰਿੰਸੀਪਲ ਸ਼੍ਰੀ ਦਵਿੰਦਰ ਰਜੌਰੀਆ ਅਤੇ ਅਧਿਆਪਕ ਵੀ ਹਾਜ਼ਿਰ ਸਨ। Author: Malout Live