ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ” ਤਹਿਤ ਹੋਣ ਵਾਲੇ ਟੂਰਨਾਮੈਂਟਾਂ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਜਰੂਰੀ ਮੀਟਿੰਗ
ਸ਼੍ਰੀ ਮੁਕਤਸਰ ਸਾਹਿਬ:- ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਸਵਰਨਜੀਤ ਕੌਰ ਪੀ.ਸੀ.ਐੱਸ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਕੇ ਸਬ ਡਵੀਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਤਹਿਤ ਹੋਣ ਜਾ ਰਹੇ ਟੂਰਨਾਮੈਂਟਾਂ ਸੰਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਇਹ ਟੂਰਨਾਮੈਂਟ ਸਬ ਡਵੀਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 01 ਸਤੰਬਰ 2022 ਤੋਂ ਲੈ ਕੇ 06 ਸਤੰਬਰ 2022 ਤੱਕ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਟੂਰਨਾਮੈਂਟਾਂ ਵਿੱਚ ਵੱਖ-ਵੱਖ ਉਮਰ ਦੇ ਬੱਚੇ ਅਤੇ ਵਿਅਕਤੀ ਵੱਖ-ਵੱਖ ਖੇਡਾਂ ਜਿਵੇਂ ਕਿ ਖੋਹ-ਖੋਹ, ਵਾਲੀਵਾਲ, ਰੱਸਾਕੱਸੀ, ਫੁੱਟਬਾਲ, ਅਥਲੈਟਿਕਸ, ਕਬੱਡੀ ਸਰਕਲ ਅਤੇ ਕਬੱਡੀ ਨੈਸ਼ਨਲ ਆਦਿ ਵਿੱਚ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਨ੍ਹਾਂ ਟੂਰਨਾਮੈਂਟਾਂ ਵਿੱਚ ਹਿੱਸਾ ਲੈਣ ਲਈ ਆਨਲਾਈਨ ਅਤੇ ਆਫਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਹੁਣ ਇਨ੍ਹਾਂ ਟੂਰਨਾਮੈਂਟਾਂ ਵਿੱਚ ਰਜਿਸਟਰੇਸ਼ਨ ਕਰਵਾਉਣ ਦੀ ਆਖਰੀ ਮਿਤੀ 30 ਅਗਸਤ 2022 ਹੈ। ਆਨਲਾਈਨ ਲਿੰਕ www.punjabkhedmela2022.in ਤੇ ਜਾ ਕੇ ਇਨ੍ਹਾਂ ਟੂਰਨਾਮੈਂਟਾਂ ਵਿੱਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਟੂਰਨਾਮੈਂਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸ੍ਰੀ ਜਤਿੰਦਰ ਸਿੰਘ, (ਦਫਤਰ ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ) (ਮੋਬ. ਨੰ. 98881-88485) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਪ ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਟੂਰਨਾਮੈਂਟਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਬ ਡਵੀਜਨ, ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰ ਦੇ ਏਰੀਏ ਵਿੱਚ ਟੂਰਨਾਮੈਂਟਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਸ਼ਤਰੀ ਮੁਨਾਦੀ ਕਰਵਾਈ ਜਾਵੇ। ਮੀਟਿੰਗ ਦੌਰਾਨ ਤਹਿਸੀਲਦਰ ਸ਼੍ਰੀ ਮੁਕਤਸਰ ਸਾਹਿਬ, ਨਾਇਬ ਤਹਿਸੀਲਦਾਰ ਬਰੀਵਾਲਾ, ਕਾਰਜਕਾਰੀ ਇੰਜੀਨੀਅਰ, ਪੀ.ਐੱਸ.ਪੀ.ਸੀ.ਐੱਲ ਸ਼੍ਰੀਮਤੀ ਦੀਪੀ ਰਾਣੀ, ਜੂਨੀਅਰ ਜਿਮਨਾਸਟਿਕ ਕੋਚ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ), ਸ੍ਰੀ ਮੁਕਤਸਰ ਸਾਹਿਬ ਆਦਿ ਅਧਿਕਾਰੀ ਸ਼ਾਮਿਲ ਸਨ। Author: Malout Live