ਐੱਸ.ਡੀ.ਐਮ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਅਤੇ ਸਬ ਡਿਵੀਜਨ, ਸ਼੍ਰੀ ਮੁਕਤਸਰ ਸਾਹਿਬ ਨੂੰ 100 % ਵੈਕਸੀਨੇਸ਼ਨ ਕਰਨ ਲਈ ਕੀਤੀ ਮੀਟਿੰਗ

ਮਲੋਟ:- ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐੱਸ, ਉੱਪ-ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਅਤੇ ਸਬ ਡਿਵੀਜਨ, ਸ਼੍ਰੀ ਮੁਕਤਸਰ ਸਾਹਿਬ ਵਿੱਚ ਕੋਰੋਨਾ ਵੈਕਸੀਨ ਲਗਵਾਉਣ ਤੋਂ ਰਹਿ ਗਏ ਲੋਕਾਂ ਨੂੰ ਵੈਕਸੀਨ ਲਾਉਣ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਸਬ-ਡਿਵੀਜਨ, ਸ਼੍ਰੀ ਮੁਕਤਸਰ ਸਾਹਿਬ ਵਿੱਚ ਆਮ ਲੋਕਾਂ ਨੂੰ ਕਰੋਨਾ ਵਰਗੀ ਭਿਆਨਕ ਬਿਮਾਰੀ

ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਨੂੰ ਅਜੇ ਤੱਕ ਪਹਿਲੀ ਡੋਜ ਨਹੀਂ ਲੱਗੀ, ਉਨ੍ਹਾਂ ਨੂੰ ਪਹਿਲੀ ਡੋਜ ਲਗਾਈ ਜਾਵੇਗੀ ਅਤੇ ਜਿਨ੍ਹਾਂ ਵਿਅਕਤੀਆਂ ਦੇ ਪਹਿਲੀ ਡੋਜ ਲੱਗ ਚੁੱਕੀ ਹੈ ਅਤੇ ਦੂਜੀ ਡੋਜ ਲਗਵਾਉਣ ਦਾ ਸਮਾਂ ਹੋ ਚੁੱਕਾ ਹੈ, ਉਨਾਂ ਨੂੰ ਦੂਜੀ ਡੋਜ ਲਗਾਈ ਜਾਵੇਗੀ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ, ਸ਼੍ਰੀ ਮੁਕਤਸਰ ਸਾਹਿਬ/ ਬਰੀਵਾਲਾ /ਚੱਕ ਸ਼ੇਰੇਵਾਲਾ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਬਾਲ ਵਿਕਾਸ ਅਤੇ ਪ੍ਰੋਜੈਕਟ ਅਫਸਰ, ਲੇਬਰ ਇੰਨਫੋਰਸਮੈਂਟ ਅਫਸਰ, ਸ਼੍ਰੀ ਮੁਕਤਸਰ ਸਾਹਿਬ ਅਤੇ ਸਹਾਇਕ ਖੁਰਾਕ ਅਤੇ ਸਪਲਾਈ ਅਫਸਰ, ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਿਰ ਸਨ।