ਐੱਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਨਿਪਟਾਰਾ ਕਰਨ ਲਈ ਕੀਤੀ ਮੀਟਿੰਗ

ਮਲੋਟ:- ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐੱਸ ਉਪ-ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਲੋਕਾਂ ਦੀ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾ ਦੱਸਿਆ ਕਿ ਮਿਤੀ 16 ਅਤੇ 17 ਦਸੰਬਰ 2021 ਨੂੰ ਜਿਲ੍ਹਾ ਪੱਧਰ ਤੇ ਸੁਵਿਧਾ ਕੈਂਪ ਸਰਕਾਰੀ ਕਾਲਜ, ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਲੋਕ ਭਲਾਈ ਸਕੀਮਾਂ ਜਿਵੇਂ ਕਿ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ ਸਰਬੱਤ ਸਿਹਤ ਬੀਮਾਂ ਯੋਜਨਾ ਕਾਰਡ਼, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ, ਮਨਰੇਗਾ ਜੌਬ ਕਾਰਡ, ਬਿਜਲੀ ਦੇ ਬਕਾਇਆ ਬਿੱਲ ਦੀ ਮੁਆਫੀ ਦੇ ਸਰਟੀਫਿਕੇਟ ਅਤੇ ਬੱਸ ਪਾਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਰਕਾਰੀ ਸਹੂਲਤਾ ਦੇ ਫਾਰਮ ਭਰੇ ਜਾਣਗੇ। ਉਨ੍ਹਾਂ ਆਮ ਲੋਕਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਿਰ ਸਨ।