ਐਸ.ਡੀ.ਐਮ ਵੱਲੋਂ ਮੰਡੀਆਂ ਦਾ ਦੌਰਾ

ਮਲੋਟ :-ਬਰਸਾਤ ਤੋਂ ਬਾਅਦ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਾ ਆਵੇ ਇਸ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਸਮੂਹ ਅਧਿਕਾਰੀਆਂ ਨੂੰ ਅੱਜ ਮੰਡੀਆਂ ਵਿਚ ਜਾ ਕੇ ਕਿਸਾਨਾਂ ਨਾਲ ਮਿਲਣ ਲਈ ਕਿਹਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਮੰਡੀ ਵਿਚ ਕੋਈ ਦਿੱਕਤ ਨਾ ਆਵੇ। ਇਸੇ ਤਹਿਤ ਮਲੋਟ ਦੇ ਐਸ.ਡੀ.ਐਮ. ਸ: ਗੋਪਾਲ ਸਿੰਘ ਨੇ ਮਲੋਟ ਦੀ ਮੁੱਖ ਮੰਡੀ ਤੋਂ ਇਲਾਵਾ ਔਲਖ ਅਤੇ ਮਾਹੂਆਣਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ। ਉਨਾਂ ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਕਿਸਾਨਾਂ ਨੂੰ ਦਿੱਕਤ ਨਾ ਆਵੇ। ਉਨਾਂ ਦੱਸਿਆ ਕਿ ਮੰਡੀਆਂ ਵਿਚ ਹੁਣ ਮੁੱਖ ਤੌਰ ਤੇ ਬਾਸਮਤੀ ਦੀ ਆਵਕ ਹੋ ਰਹੀ ਹੈ ਅਤੇ ਝੋਨੇ ਦੀ ਆਵਕ ਨਾਮਾਤਰ ਹੀ ਰਹਿ ਗਈ ਹੈ। ਇਸ ਮੌਕੇ ਉਨਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਨਾਲ ਹੀ ਉਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ।