ਐੱਸ.ਡੀ.ਐਮ ਮਲੋਟ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਵਿਸ਼ੇਸ਼ ਕੈਂਪ
ਮਲੋਟ:- ਸ਼੍ਰੀ ਪ੍ਰਮੋਦ ਸਿੰਗਲਾ, ਪੀ.ਸੀ.ਐੱਸ ਉਪ-ਮੰਡਲ ਮੈਜਿਸਟਰੇਟ, ਮਲੋਟ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਲੋਕਾਂ ਦੀ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਮਿਤੀ 16 ਅਤੇ 17 ਦਸੰਬਰ 2021 ਨੂੰ ਤਹਿਸੀਲ ਕੰਪਲੈਕਸ ਅਬੋਹਰ ਰੋਡ ਮਲੋਟ ਵਿਖੇ ਅਤੇ ਸੀ.ਐੱਚ.ਸੀ ਲੰਬੀ ਵਿਖੇ ਸੁਵਿਧਾ ਕੈਂਪ ਵਿਖੇ ਲਗਾਏ ਜਾਣਗੇ।
ਜਿਸ ਵਿੱਚ ਲੋਕ ਭਲਾਈ ਸਕੀਮਾਂ ਜਿਵੇਂ ਕਿ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ ਸਰਬੱਤ ਸਿਹਤ ਬੀਮਾਂ ਯੋਜਨਾ ਕਾਰਡ਼, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ, ਮਨਰੇਗਾ ਜੌਬ ਕਾਰਡ, ਬਿਜਲੀ ਦੇ ਬਕਾਇਆ ਬਿੱਲ ਦੀ ਮੁਆਫੀ ਦੇ ਸਰਟੀਫਿਕੇਟ ਅਤੇ ਬੱਸ ਪਾਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਰਕਾਰੀ ਸਹੂਲਤਾਂ ਦੇ ਫਾਰਮ ਭਰੇ ਜਾਣਗੇ। ਉਨ੍ਹਾਂ ਆਮ ਲੋਕਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।