District NewsMalout News
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆ ਦਾ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਮਲੋਟ:- ਐੱਸ.ਡੀ ਸਕੂਲ ਰੱਥੜੀਆ ਦਾ ਪੰਜਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਇਸ ਵਿੱਚ ਅਣਮੋਲ ਕੁਮਾਰ, ਸਿਮਰਨ ਪਾਲ ਅਤੇ ਗੁਰਨੂਰ ਸਿੰਘ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਅਣਮੋਲ ਨੇ 500 ਵਿੱਚੋਂ 488 ਅੰਕ ਪ੍ਰਾਪਤ ਕੀਤੇ।
ਦੂਸਰੇ ਸਥਾਨ ਤੇ ਰਹਿਣ ਵਾਲੀ ਵਿਦਿਆਰਥਣ ਸਿਮਰਨ ਪਾਲ ਨੇ 484 ਅੰਕ ਅਤੇ ਗੁਰਨੂਰ ਸਿੰਘ ਨੇ 478 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪੂਜਾ ਕਾਮਰਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।
Author : Malout Live